Home National ਤਰੁਣ ਤੇਜਪਾਲ ਨੂੰ ਬਲਾਤਕਾਰ ਮਾਮਲੇ ਵਿੱਚ 10 ਸਾਲ ਦੀ ਸਖ਼ਤ ਕੈਦ, ਬੰਬੇ...

ਤਰੁਣ ਤੇਜਪਾਲ ਨੂੰ ਬਲਾਤਕਾਰ ਮਾਮਲੇ ਵਿੱਚ 10 ਸਾਲ ਦੀ ਸਖ਼ਤ ਕੈਦ, ਬੰਬੇ ਹਾਈ ਕੋਰਟ ਨੇ ਸੁਣਾਇਆ ਫ਼ੈਸਲਾ

0
1

ਪਣਜੀ: ਬੰਬੇ ਹਾਈ ਕੋਰਟ ਦੀ ਗੋਆ ਬੈਂਚ ਨੇ ਨਿਊਜ਼ ਮੈਗਜ਼ੀਨ ‘ਤਹਿਲਕਾ’ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ 2013 ਦੇ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਗੋਆ ਦੀ ਸੈਸ਼ਨ ਕੋਰਟ ਵੱਲੋਂ ਪੰਜ ਸਾਲ ਪਹਿਲਾਂ ਸੁਣਾਏ ਗਏ ਬਰੀ ਕਰਨ ਦੇ ਫ਼ੈਸਲੇ ਨੂੰ ਵੀ ਰੱਦ ਕਰ ਦਿੱਤਾ।

ਜਸਟਿਸ ਨੀਲਾ ਗੋਖਲੇ ਅਤੇ ਜਸਟਿਸ ਅਮਿਤ ਜਾਮਸੰਡੇਕਰ ਦੀ ਬੈਂਚ ਨੇ ਪਹਿਲਾਂ ਤਰੁਣ ਤੇਜਪਾਲ ਨੂੰ ਦੋ ਹਫ਼ਤਿਆਂ ਦੇ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਹਾਲਾਂਕਿ, ਉਨ੍ਹਾਂ ਦੇ ਵਕੀਲਾਂ ਦੀ ਬੇਨਤੀ ‘ਤੇ ਅਦਾਲਤ ਨੇ ਆਤਮ ਸਮਰਪਣ ਲਈ ਦਿੱਤੀ ਮਿਆਦ ਵਧਾ ਕੇ ਚਾਰ ਹਫ਼ਤੇ ਕਰ ਦਿੱਤੀ।

ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਤੇਜਪਾਲ ਨੇ ਕਿਹਾ ਕਿ ਉਹ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ।

ਇਹ ਮਾਮਲਾ ਸਾਲ 2013 ਵਿੱਚ ਸਾਹਮਣੇ ਆਇਆ ਸੀ, ਜਿਸ ਵਿੱਚ ਤਰੁਣ ਤੇਜਪਾਲ ‘ਤੇ ਆਪਣੀ ਮਹਿਲਾ ਸਹਿਕਰਮੀ ਨਾਲ ਜਿਨਸੀ ਸ਼ੋਸ਼ਣ ਅਤੇ ਬਲਾਤਕਾਰ ਦੇ ਦੋਸ਼ ਲੱਗੇ ਸਨ। ਹੁਣ ਹਾਈ ਕੋਰਟ ਦੇ ਫ਼ੈਸਲੇ ਨਾਲ ਇਸ ਬਹੁਚਰਚਿਤ ਮਾਮਲੇ ਵਿੱਚ ਵੱਡਾ ਕਾਨੂੰਨੀ ਮੋੜ ਆਇਆ ਹੈ।

LEAVE A REPLY

Please enter your comment!
Please enter your name here