HomeHaryana Newsਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ...

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 24 ਨਵੰਬਰ

ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਕਪਾਲਮੋਚਨ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਧਰਮਸ਼ਾਲਾਵਾਂ ਦੇ ਵਿਕਾਸ ਲਈ ਸ਼੍ਰਾਈਨ ਬੋਰਡ ਨੂੰ ਦਿੱਤੇ 2 ਕਰੋੜ ਰੁਪਏ

ਡਰੋਨ, ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਹਰਿਆਣਾ ਦੀ ਗੌਰਵਸ਼ਾਲੀ ਵਿਰਾਸਤ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਕਪਾਲਮੋਚਨ ਵਿਖੇ 52 ਦਿਨਾਂ ਦਾ ਪ੍ਰਵਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਨੂੰ ਕੀਤਾ ਗਿਆ ਪ੍ਰਦਰਸ਼ਿਤ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਰਾਹੀਂ ਮਨੁੱਖਤਾ ਨੂੰ ਜੀਵਨ ਜਿਊਣ ਦਾ ਰਾਹ ਦਿਖਾਇਆ – ਮੁੱਖ ਮੰਤਰੀ

ਹਰਿਆਣਾ ਸਰਕਾਰ ਨੇ 1984 ਦੇ ਦੰਗਿਆਂ ਵਿੱਚ ਜਾਨ ਗੁਆਉਣ ਵਾਲੇ 121 ਸਿੱਖ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਪ੍ਰਬੰਧ

ਕਿਹਾ, ਕੁਰੂਕਸ਼ੇਤਰ ਵਿੱਚ ਬਣਾਇਆ ਜਾ ਰਿਹਾ ਹੈ ਸੂਬੇ ਦਾ ਪਹਿਲਾ ਸਿੱਖ ਅਜਾਇਬ ਘਰ, ਲੋਹਗੜ੍ਹ ਵਿਖੇ 244.51 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਅਤੇ ਥੀਮ ਪਾਰਕ

ਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕੇਵਲ ਕਿਸੇ ਇੱਕ ਧਰਮ, ਸਮਾਜ ਜਾਂ ਸਮੇਂ ਤੱਕ ਸੀਮਤ ਨਹੀਂ ਹਨ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਸਮਾਜ ਨੂੰ ਸੱਚ, ਸੇਵਾ, ਸਮਾਨਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਦੀਆਂ ਕੰਧਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਪਰਮਾਤਮਾ ਦੀ ਸਿਰਜੀ ਇਸ ਦੁਨੀਆ ਵਿੱਚ ਹਰ ਇਨਸਾਨ ਬਰਾਬਰ ਹੈ।

ਮੁੱਖ ਮੰਤਰੀ ਸੋਮਵਾਰ ਦੇਰ ਸ਼ਾਮ ਯਮੁਨਾਨਗਰ ਸਥਿਤ ਕਪਾਲਮੋਚਨ ਦੀ ਪਵਿੱਤਰ ਧਰਤੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਦੂਰ-ਦੁਰਾਡੇ ਤੋਂ ਪਹੁੰਚੀ ਸਾਧ-ਸੰਗਤ ਦਾ ਸਵਾਗਤ ਕਰਦਿਆਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਡਰੋਨ, ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਹਰਿਆਣਾ ਦੀ ਗੌਰਵਸ਼ਾਲੀ ਵਿਰਾਸਤ ਨੂੰ ਅਸਮਾਨ ਵਿੱਚ ਸਾਕਾਰ ਹੁੰਦਾ ਦਿਖਾਇਆ ਗਿਆ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚ, ਸੇਵਾ ਅਤੇ ਸਮਾਨਤਾ ਦਾ ਸੰਦੇਸ਼, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਕਪਾਲਮੋਚਨ ਵਿਖੇ 52 ਦਿਨਾਂ ਦਾ ਪ੍ਰਵਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਨੂੰ ਪ੍ਰਦਰਸ਼ਿਤ ਕੀਤਾ ਗਿਆ। ਮੁੱਖ ਮੰਤਰੀ ਨੇ ਧਰਮਸ਼ਾਲਾਵਾਂ ਦੇ ਵਿਕਾਸ ਲਈ ਸ਼੍ਰਾਈਨ ਬੋਰਡ ਨੂੰ 2 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਤੀਰਥਰਾਜ ਕਪਾਲਮੋਚਨ ਸਾਡੀ ਸਾਂਝੀ ਆਸਥਾ ਅਤੇ ਸੱਭਿਆਚਾਰਕ ਵਿਰਾਸਤ ਦਾ ਅਦਭੁੱਤ ਪ੍ਰਤੀਕ ਹੈ। ਮਹਾਭਾਰਤ ਅਤੇ ਪੁਰਾਣਾਂ ਦੀਆਂ ਪਰੰਪਰਾਵਾਂ ਵਿੱਚ ਵੀ ਇਸ ਤੀਰਥ ਦਾ ਜ਼ਿਕਰ ਮਿਲਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਇਸ ਪਵਿੱਤਰ ਸਥਾਨ ‘ਤੇ ਆਪਣੇ ਚਰਨ ਪਾਏ ਸਨ। ਭੰਗਾਣੀ ਦੀ ਜੰਗ ਤੋਂ ਬਾਅਦ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਥੇ 52 ਦਿਨਾਂ ਤੱਕ ਠਹਿਰਨਾ ਇਸ ਧਰਤੀ ਦੇ ਸਿੱਖ ਇਤਿਹਾਸ ਨਾਲ ਡੂੰਘੇ ਸਬੰਧ ਨੂੰ ਦਰਸਾਉਂਦਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਿੱਤਾ ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਇੱਕ ਓਅੰਕਾਰ’ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖ ਜਾਤੀ ਨੂੰ ਇੱਕ ਪਰਿਵਾਰ ਵਜੋਂ ਦੇਖਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿੱਚ ਇਹ ਸਰਬਵਿਆਪੀ ਭਾਵਨਾ ਬਹੁਤ ਹੀ ਸੁੰਦਰ ਢੰਗ ਨਾਲ ਪ੍ਰਗਟ ਹੁੰਦੀ ਹੈ- ‘ਅਵਲ ਅੱਲਾਹ ਨੂਰ ਉਪਾਇਆ, ਕੁਦਰਤ ਕੇ ਸਭ ਬੰਦੇ। ਏਕ ਨੂਰ ਤੇ ਸਭ ਜਗ ਉਪਜਿਆ, ਕਉਨ ਭਲੇ ਕਉਨ ਮੰਦੇ।’

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments