Tuesday, July 21, 2026
Home Patiala Updates ਤੇਜਿੰਦਰ ਮਹਿਤਾ ਨਾਲ ਨਵੇਂ ਚੇਅਰਮੈਨਾਂ ਨੇ ਲਿਆ ਮਾਤਾ ਦਾ ਆਸ਼ੀਰਵਾਦ

ਤੇਜਿੰਦਰ ਮਹਿਤਾ ਨਾਲ ਨਵੇਂ ਚੇਅਰਮੈਨਾਂ ਨੇ ਲਿਆ ਮਾਤਾ ਦਾ ਆਸ਼ੀਰਵਾਦ

0
5
ਪਟਿਆਲਾ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਹਲਕਾ ਚੇਅਰਮੈਨ ਨਿਯੁਕਤ ਕੀਤੇ ਜਾਣ ਉਪਰੰਤ ਅੱਜ ਸਮੂਹ ਚੇਅਰਮੈਨਾਂ ਨੇ ਆਮ ਆਦਮੀ ਪਾਰਟੀ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨਾਲ ਸ੍ਰੀ ਕਾਲੀ ਦੇਵੀ ਮਾਤਾ ਮੰਦਰ, ਪਟਿਆਲਾ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਬ੍ਰਾਹਮਣ ਸਮਾਜ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਵਿਕਰਮ ਸ਼ਰਮਾ, ਵਿਮੁਕਤ ਜਾਤੀ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਬਾਦਲ ਬੰਬੀ, ਕ੍ਰਿਸ਼ਚਨ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਜੌਹਨ ਮਸੀਹ, ਅਨੁਸੂਚਿਤ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਮਨਦੀਪ ਜੋਹਲਾਂ, ਸੈਣੀ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਬਬਲੂ ਸੈਣੀ, ਕੰਬੋਜ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਕਿਰਪਾਲ ਸਿੰਘ, ਖੱਤਰੀ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਰਮਨਪ੍ਰੀਤ ਸਿੰਘ ਸ਼ੈਂਪੀ, ਰਾਜਪੂਤ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਦਲਜੀਤ ਸਿੰਘ ਰਾਜਪੂਤ, ਬਾਜ਼ੀਗਰ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਕੁਲਦੀਪ ਸਿੰਘ ਅਬਲੋਵਾਲ ਅਤੇ ਐਸ.ਸੀ. ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਦਵਿੰਦਰ ਸਿੰਘ ਮੱਟੂ ਹਾਜ਼ਰ ਸਨ।
ਇਸ ਮੌਕੇ ਤੇਜਿੰਦਰ ਮਹਿਤਾ ਨੇ ਸਮੂਹ ਨਵੇਂ ਨਿਯੁਕਤ ਹਲਕਾ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਨੁਮਾਇੰਦਗੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਂਦੇ ਹੋਏ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਗੇ।
ਇਸ ਮੌਕੇ ਸਮੂਹ ਚੇਅਰਮੈਨਾਂ ਨੇ ਮਾਤਾ ਰਾਣੀ ਦੇ ਚਰਨਾਂ ਵਿੱਚ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮੂਹ ਚੇਅਰਮੈਨਾਂ ਨੇ ਤੇਜਿੰਦਰ ਮਹਿਤਾ ਦੀ ਅਗਵਾਈ ਅਤੇ ਸੰਗਠਨਾਤਮਕ ਕਾਰਜਸ਼ੈਲੀ ‘ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਹਲਕੇ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਤੇਜਿੰਦਰ ਮਹਿਤਾ ਨੇ ਸਮੂਹ ਚੇਅਰਮੈਨਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਸਮਾਜ ਦੇ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

LEAVE A REPLY

Please enter your comment!
Please enter your name here