Thursday, July 16, 2026
Home National  ਇਰਾਨ ‘ਚ ਤਣਾਅ ਜਾਰੀ, ਭਾਰਤ ਸਰਕਾਰ ਵੱਲੋਂ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ...

 ਇਰਾਨ ‘ਚ ਤਣਾਅ ਜਾਰੀ, ਭਾਰਤ ਸਰਕਾਰ ਵੱਲੋਂ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਅਪੀਲ

0
33

ਨਵੀਂ ਦਿੱਲੀ/ਤੇਹਰਾਨ: ਅਮਰੀਕਾ ਅਤੇ  ਇਰਾਨ ਵਿਚਾਲੇ ਸੀਜ਼ਫਾਇਰ ਦੇ ਬਾਵਜੂਦ ਭਾਰਤ ਸਰਕਾਰ ਨੇ ਸੁਰੱਖਿਆ ਹਾਲਾਤਾਂ ਨੂੰ ਦੇਖਦੇ ਹੋਏ ਇਰਾਨ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਜਿੰਨੀ ਜਲਦੀ ਹੋ ਸਕੇ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਟ੍ਰੈਵਲ ਐਡਵਾਈਜ਼ਰੀ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਭਾਰਤੀ ਬਿਨਾਂ ਦੇਰੀ ਕੀਤੇ ਇਰਾਨ ਦੀਆਂ ਸਰਹੱਦਾਂ ਤੋਂ ਬਾਹਰ ਨਿਕਲਣ ਅਤੇ ਰਵਾਨਗੀ ਤੋਂ ਪਹਿਲਾਂ ਉਥੇ ਮੌਜੂਦ ਭਾਰਤੀ ਦੂਤਾਵਾਸ ਨਾਲ ਸੰਪਰਕ ਬਣਾਉਣ।

ਐਡਵਾਈਜ਼ਰੀ ਵਿੱਚ ਇਹ ਵੀ ਹਦਾਇਤ ਦਿੱਤੀ ਗਈ ਹੈ ਕਿ ਕੋਈ ਵੀ ਨਾਗਰਿਕ ਬਿਨਾਂ ਇਜਾਜ਼ਤ ਅੰਤਰਰਾਸ਼ਟਰੀ ਸਰਹੱਦ ਪਾਰ ਨਾ ਕਰੇ ਅਤੇ ਸਿਰਫ਼ ਸਰਕਾਰ ਵੱਲੋਂ ਦੱਸੇ ਗਏ ਸੁਰੱਖਿਅਤ ਰਸਤਿਆਂ ਦੀ ਹੀ ਵਰਤੋਂ ਕਰੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਨੇ ਭਾਰਤੀਆਂ ਨੂੰ 48 ਘੰਟਿਆਂ ਤੱਕ ਸੁਰੱਖਿਅਤ ਥਾਵਾਂ ‘ਤੇ ਰਹਿਣ ਲਈ ਕਿਹਾ ਸੀ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਹਾਲਾਤ ਅਜੇ ਵੀ ਸੰਵੇਦਨਸ਼ੀਲ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਐਮਰਜੈਂਸੀ ਹਾਲਾਤਾਂ ਲਈ ਹੈਲਪਲਾਈਨ ਨੰਬਰ ਅਤੇ ਈਮੇਲ ਆਈਡੀ ਵੀ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਇਰਾਨ ਵਿੱਚ ਮੌਜੂਦ ਭਾਰਤੀ ਨਾਗਰਿਕ ਜ਼ਰੂਰਤ ਪੈਣ ‘ਤੇ ਤੁਰੰਤ ਸਹਾਇਤਾ ਪ੍ਰਾਪਤ ਕਰ ਸਕਣ।


छवि

LEAVE A REPLY

Please enter your comment!
Please enter your name here