Home Punjab ਹੁਸ਼ਿਆਰਪੁਰ ਨੇੜੇ ਹੋਇਆ ਭਿਆਨਕ ਸੜਕ ਹਾਦਸਾ

ਹੁਸ਼ਿਆਰਪੁਰ ਨੇੜੇ ਹੋਇਆ ਭਿਆਨਕ ਸੜਕ ਹਾਦਸਾ

0
2

ਹੁਸ਼ਿਆਰਪੁਰ: ਹੁਸ਼ਿਆਰਪੁਰ-ਫਗਵਾੜਾ ਸੜਕ ‘ਤੇ ਅੱਡਾ ਡੇਵਿਡਾ ਰਿਹਾਨਾ ਨੇੜੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਛੋਟੀ ਬੱਚੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਸ਼ੌਕਤ ਅਲੀ, ਉਸ ਦੀ ਪਤਨੀ ਕਨੀਜਾ ਅਤੇ ਪੰਜ ਸਾਲਾ ਪੁੱਤਰ ਰਿਹਾਨ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਪਰਿਵਾਰ ਹਿਮਾਚਲ ਪ੍ਰਦੇਸ਼ ਦੀ ਯਾਤਰਾ ‘ਤੇ ਜਾ ਰਿਹਾ ਸੀ। ਇਸ ਦੌਰਾਨ ਅੱਡਾ ਡੇਵਿਡਾ ਰਿਹਾਨਾ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ। ਰਾਹਗੀਰਾਂ ਨੇ ਜਦੋਂ ਸੜਕ ਕਿਨਾਰੇ ਬੁਰੀ ਤਰ੍ਹਾਂ ਨੁਕਸਾਨਿਆ ਮੋਟਰਸਾਈਕਲ ਦੇਖਿਆ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਉੱਥੇ ਤਿੰਨ ਵਿਅਕਤੀ ਮ੍ਰਿਤਕ ਹਾਲਤ ਵਿੱਚ ਪਏ ਸਨ, ਜਦਕਿ ਦੋ ਤੋਂ ਤਿੰਨ ਸਾਲ ਦੀ ਇੱਕ ਮਾਸੂਮ ਬੱਚੀ ਗੰਭੀਰ ਹਾਲਤ ਵਿੱਚ ਰੋ ਰਹੀ ਸੀ।

ਰਾਹਗੀਰਾਂ ਨੇ ਤੁਰੰਤ ਐਂਬੂਲੈਂਸ ਅਤੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਲਾਸ਼ਾਂ ਅਤੇ ਜ਼ਖਮੀ ਬੱਚੀ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਬੱਚੀ ਦੀ ਹਾਲਤ ਵਿੱਚ ਹੁਣ ਸੁਧਾਰ ਆ ਰਿਹਾ ਹੈ।

ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਰਿਵਾਰ ਮੂਲ ਰੂਪ ਵਿੱਚ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਚੱਬੇਵਾਲ ਵਿੱਚ ਰਹਿ ਕੇ ਮਜ਼ਦੂਰੀ ਕਰਦਾ ਸੀ। ਜੰਮੂ-ਕਸ਼ਮੀਰ ਤੋਂ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੱਕ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਮੇਹਟੀਆਣਾ ਥਾਣੇ ਦੇ ਐਸਐਚਓ ਰਾਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਰਾਹਗੀਰਾਂ ਦੀ ਸਮੇਂ ਸਿਰ ਦਿੱਤੀ ਜਾਣਕਾਰੀ ਅਤੇ ਤੁਰੰਤ ਕਾਰਵਾਈ ਕਾਰਨ ਜ਼ਖਮੀ ਬੱਚੀ ਨੂੰ ਸਮੇਂ ਸਿਰ ਇਲਾਜ ਮਿਲ ਸਕਿਆ।

LEAVE A REPLY

Please enter your comment!
Please enter your name here