Tuesday, August 11, 2026
Home Punjab ਲੁਧਿਆਣਾ ’ਚ ਹਥਿਆਰਬੰਦ ਲੁਟੇਰਿਆਂ ਦੀ ਦਹਿਸ਼ਤ

ਲੁਧਿਆਣਾ ’ਚ ਹਥਿਆਰਬੰਦ ਲੁਟੇਰਿਆਂ ਦੀ ਦਹਿਸ਼ਤ

0
54

ਲੁਧਿਆਣਾ: ਸ਼ਹਿਰ ਵਿੱਚ ਅਪਰਾਧਿਕ ਵਾਰਦਾਤਾਂ ਦਾ ਗ੍ਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਵਿਅਸਤ ਇਲਾਕੇ ਸਰਕੂਲਰ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਹਥਿਆਰਬੰਦ ਲੁਟੇਰਿਆਂ ਨੇ ਸਵੇਰੇ ਸਵੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਕਰੀਬ 6 ਵਜੇ ਬੋਨ ਬ੍ਰੈੱਡ ਨੇੜੇ ਵਾਪਰੀ। ਤਿੰਨ ਹਥਿਆਰਬੰਦ ਨੌਜਵਾਨ ਪ੍ਰਾਚੀਨ ਗਊਸ਼ਾਲਾ ਰੋਡ ’ਤੇ ਸਥਿਤ ਜੌਹਰ ਸਵੀਟ ਸ਼ਾਪ ਦੇ ਮਾਲਕ ਕੋਲ ਆਏ ਅਤੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਤੋਂ ਲਗਭਗ 7 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਇਹ ਇਲਾਕਾ ਡਿਵੀਜ਼ਨ ਨੰਬਰ 3 ਪੁਲਿਸ ਥਾਣੇ ਦੇ ਅਧੀਨ ਆਉਂਦਾ ਹੈ।

ਦੁਕਾਨ ਮਾਲਕ ਨੇ ਦੱਸਿਆ ਕਿ ਜਦੋਂ ਉਸਨੇ ਲੁਟੇਰਿਆਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਦੁਕਾਨਦਾਰ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਇਲਾਕੇ ਦੇ ਵਪਾਰੀਆਂ ਅਤੇ ਰਹਾਇਸ਼ੀ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਹਥਿਆਰਬੰਦ ਲੁੱਟਾਂ ਅਤੇ ਚੋਰੀਆਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਪਰ ਅਪਰਾਧੀਆਂ ਦੇ ਹੌਸਲੇ ਘਟਣ ਦੀ ਬਜਾਏ ਹੋਰ ਵਧ ਰਹੇ ਹਨ।

ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਲੁਟੇਰਿਆਂ ਦੀ ਭਾਲ ਲਈ ਨਾਕਾਬੰਦੀ ਵੀ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here