HomePunjabMalerkotlaਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਦੀ ਪਹੁੰਚ ਤੱਕ ਯਕੀਨੀ...

ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਦੀ ਪਹੁੰਚ ਤੱਕ ਯਕੀਨੀ ਬਣਾਇਆ ਜਾਵੇ -ਸੰਸਦ ਮੈਂਬਰ ਡਾ. ਅਮਰ ਸਿੰਘ

  • ‘ਦਿਸ਼ਾ’ ਕਮੇਟੀ ਦੀ ਮੀਟਿੰਗ ਦੌਰਾਨ ਕੇਂਦਰੀ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ; ਵਿਕਾਸ ਕਾਰਜਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮਾਂਬੱਧ ਮੁਕੰਮਲਤਾ ’ਤੇ ਵਿਸ਼ੇਸ਼ ਜ਼ੋਰ
  • ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਅਤੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ–ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ

ਮਾਲੇਰਕੋਟਲਾ: ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣ ਅਤੇ ਵਿਕਾਸ ਕਾਰਜਾਂ ਦੀ ਜ਼ਮੀਨੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਕੇਂਦਰੀ ਯੋਜਨਾਵਾਂ, ਫੰਡਾਂ ਦੀ ਵਰਤੋਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।

         ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਲੋਕ ਭਲਾਈ ਯੋਜਨਾਵਾਂ ਦੀ ਸਾਰਥਕਤਾ ਕੇਵਲ ਅੰਕੜਿਆਂ ਜਾਂ ਰਿਪੋਰਟਾਂ ਵਿੱਚ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਦੇ ਜੀਵਨ ਵਿੱਚ ਆਉਣ ਵਾਲੇ ਅਸਲ ਸੁਧਾਰ ਵਿੱਚ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੀ ਪਛਾਣ ਅਤੇ ਉਨ੍ਹਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਸਰਗਰਮ ਪਹੁੰਚ ਅਪਣਾਈ ਜਾਵੇ। ਪ੍ਰਬੰਧਕੀ ਅੜਚਣਾਂ ਜਾਂ ਜਾਣਕਾਰੀ ਦੀ ਘਾਟ ਕਾਰਨ ਕੋਈ ਵੀ ਹੱਕਦਾਰ ਵਿਅਕਤੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

            ਡਾ. ਅਮਰ ਸਿੰਘ ਨੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਨਿਰਧਾਰਤ ਸਮਾਂ-ਸੀਮਾ ਦੀ ਪਾਲਣਾ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਸਪੱਸ਼ਟ ਕੀਤਾ ਕਿ ਜਨਤਕ ਫੰਡਾਂ ਦੀ ਵਰਤੋਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਜਾਂ ਮਿਆਰਾਂ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਕਾਰੀ ਆਪਣੇ ਪੱਧਰ ’ਤੇ ਮੌਕਾ ਨਿਰੀਖਣ ਕਰਕੇ ਕੰਮਾਂ ਦੀ ਅਸਲ ਪ੍ਰਗਤੀ ਅਤੇ ਗੁਣਵੱਤਾ ਦੀ ਜਾਂਚ ਕਰਨ।

             ਉਨ੍ਹਾਂ ਸਬੰਧਤ ਵਿਭਾਗਾਂ ਨੂੰ ਭਵਿੱਖੀ ਲੋੜਾਂ ਦੇ ਮੱਦੇਨਜ਼ਰ ਨਵੇਂ ਵਿਕਾਸ ਪ੍ਰਾਜੈਕਟਾਂ ਦੀਆਂ ਤਜਵੀਜ਼ਾਂ ਤਿਆਰ ਕਰਨ ਲਈ ਵੀ ਕਿਹਾ, ਤਾਂ ਜੋ ਹੋਰ ਫੰਡ ਪ੍ਰਾਪਤ ਕਰਕੇ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਸਕੇ। ਇਸ ਦੇ ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਉਨ੍ਹਾਂ ਦੀ ਸੁਚੱਜੀ ਵਰਤੋਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਸੰਸਦੀ ਹਲਕੇ ਦੇ ਲੋਕਾਂ ਨਾਲ ਸਬੰਧਤ ਮੁਸ਼ਕਲਾਂ ਵਿਚਾਰਦਿਆਂ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਰੇ ਦੀਆਂ ਹਦਾਇਤਾਂ ਦਿੱਤੀਆਂ।

           ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗੀ ਤਾਲਮੇਲ, ਨਿਯਮਤ ਸਮੀਖਿਆ ਅਤੇ ਲਾਭਪਾਤਰੀ-ਕੇਂਦਰਿਤ ਕਾਰਜਸ਼ੈਲੀ ਰਾਹੀਂ ਲੋਕਾਂ ਨੂੰ ਸਹੂਲਤਾਂ ਪ੍ਰਾਪਤ ਕਰਨ ਵਿੱਚ ਆਉਂਦੀਆਂ ਮੁਸ਼ਕਲਾਂ ਘਟਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ. ਕਨੂ ਗਰਗ, ਉਪ ਅੰਕੜਾ ਸਲਾਹਕਾਰ ਗੁਰਵਿੰਦਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬਡਿੰਗ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਤੇ ਆਸ਼ੀਸ਼ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪਵਨ ਕੁਮਾਰ, ਬੀ.ਡੀ.ਪੀ.ਓ. ਬਬਲਜੀਤ ਕੌਰ, ਕਰਨਵੀਰ ਸਿੰਘ ਤੇ ਜਸਮਿੰਦਰ ਸਿੰਘ, ਡੀ.ਐਫ.ਐਸ.ਸੀ. ਮੁਨੀਸ ਪਜਨੀ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਕਾਰਜਕਾਰੀ ਇੰਜੀਨੀਅਰ ਪਰਨੀਤ ਕੌਰ ਟਿਵਾਣਾ, ਹਿਰਦੈਪਾਲ ਸਿੰਘ, ਆਦਰਸ਼ ਨਿਰਮਲ ਤੇ ਰਤਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments