Home Punjab Malerkotla ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਵਪਾਰਿਕ ਮਿਲਣੀਆਂ ਸ਼ਲਾਘਾਯੋਗ : ਆਜਮ ਦਾਰਾ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਵਪਾਰਿਕ ਮਿਲਣੀਆਂ ਸ਼ਲਾਘਾਯੋਗ : ਆਜਮ ਦਾਰਾ

0
24

  ਵਪਾਰੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ – ਚੇਅਰਮੈਨ

16 ਜੂਨ ਨੂੰ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਵਿਸ਼ੇਸ਼ ਵਪਾਰਿਕ ਮਿਲਣੀ ਕੈਂਪ, ਵਪਾਰੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ  ਕਰਨ ਦੀ ਈ.ਟੀ.ਓ ਵਲੋਂ ਵਪਾਰੀਆਂ ਨੂੰ ਅਪੀਲ

ਮਾਲੇਰਕੋਟਲਾਪੰਜਾਬ ਸਰਕਾਰ ਵੱਲੋਂ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਸੁਖਾਵਾਂ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਾਲੇਰਕੋਟਲਾ ਵਿਖੇ ਵਿਸ਼ੇਸ਼ ਵਪਾਰਿਕ ਮਿਲਣੀ ਦਾ ਆਯੋਜਨ ਕੀਤਾ ਗਿਆ। ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ ਅਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਟਰੇਡਰਜ਼ ਕਮਿਸ਼ਨ ਚੇਅਰਮੈਨ ਇਮਤਿਆਜ਼ ਅਲੀ ਦੀ ਅਗਵਾਈ ਹੇਠ ਸਥਾਨਕ ਦਿੱਲੀ ਗੇਟ ਨੇੜੇ ਆਯੋਜਿਤ ਵਿਸ਼ੇਸ ਮੀਟਿੰਗ ਵਿੱਚ ਵਪਾਰੀਆਂ ਨੇ ਆਪਣੇ ਮੁੱਦੇ ਅਤੇ ਸੁਝਾਅ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਰੱਖੇ।

 ਇਸ ਮੌਕੇ ਆਜਮ ਦਾਰਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨਾਲ ਸਿੱਧਾ ਸੰਵਾਦ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਪਾਰਿਕ ਮਿਲਣੀਆਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਭਰੋਸੇ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਵਿਭਾਗਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰਕ ਵਰਗ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਕਦਮ ਚੁੱਕੇ ਜਾ ਰਹੇ ਹਨ। ਇਸੇ ਤਰ੍ਹਾਂ ਵਪਾਰੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ ।

ਮੀਟਿੰਗ ਦੌਰਾਨ ਬਾਜ਼ਾਰਾਂ ਦੀ ਸਫ਼ਾਈ, ਟ੍ਰੈਫਿਕ ਪ੍ਰਬੰਧਨ, ਬਿਜਲੀ ਸਬੰਧੀ ਮੁੱਦਿਆਂ ਅਤੇ ਹੋਰ ਨਾਗਰਿਕ ਸਹੂਲਤਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਇਨ੍ਹਾਂ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿਵਾਇਆ।

ਇਸ ਮੌਕੇ ਈ.ਟੀ.ਓ. ਨਛੱਤਰ ਸਿੰਘ ਨੇ ਜਾਣਕਾਰੀ ਦਿੱਤੀ ਕਿ 16 ਜੂਨ ਨੂੰ ਸਵੇਰੇ 11 ਵਜੇ ਸਥਾਨਕ ਤੇਲੀਆਂ ਬਾਜ਼ਾਰ ਤੋਂ ਅਜੀਮਪੁਰ ਰੋਡ, ਮਾਲੇਰਕੋਟਲਾ ਅਤੇ ਗਾਂਧੀ ਚੌਂਕ-ਰਾਏਕੋਟ ਅੱਡਾ, ਅਹਿਮਦਗੜ੍ਹ ਵਿਖੇ ਵਿਸ਼ੇਸ਼ ਵਪਾਰਿਕ ਮਿਲਣੀ ਕੈਂਪ ਲਗਾਏ ਜਾਣਗੇ। ਉਨ੍ਹਾਂ ਸਮੂਹ ਵਪਾਰੀਆਂ ਨੂੰ ਇਨ੍ਹਾਂ ਕੈਂਪਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਕੇ ਆਪਣੀਆਂ ਸਮੱਸਿਆਵਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਇਸ ਮੌਕੇ ਮੁਹੰਮਦ ਸਦੀਕ,ਯਾਸੀਨ ਜੋਸ, ਮੁਹੰਮਦ ਆਦਿਲ,ਅਲੀ ਰਾਜਾ,ਮੁਹੰਮਦ ਖਾਲਿਦ,ਮੁਹੰਮਦ ਸਾਹਿਬਾਜ,ਮੁਹੰਮਦ ਨਿਯਰ,ਹਰੀਸ ਪਾਸੀ, ਮੁਹੰਮਦ ਸੁਬਾਹਨ, ਮੁਹੰਮਦ ਸਮਸਾਦ, ਮੁਹੰਮਦ ਇਖਲਾਕ, ਮੁਹੰਮਦ ਮੁਸਤਾਕ,ਡੀ.ਐਸ.ਪੀ. ਮਾਨਵਜੀਤ ਸਿੰਘ, ਈ.ਟੀ.ਓ ਨਛੱਤਰ ਸਿੰਘ,ਤਹਿਸੀਲਦਾਰ ਰਿਤੂ ਗੁਪਤਾ, ਏ.ਐਫ.ਐਸ.ਓ ਰਾਜਨ ਗੁਪਤਾ, ਲੇਬਰ ਇੰਸਪੈਕਟਰ ਹਿਮਾਂਸ਼ੂ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here