HomePunjabMalerkotlaਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ...

ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀਆਈਜੀ ਗੁਰਪ੍ਰੀਤ ਸਿੰਘ

• ਪਿੰਡ ਖਾਨਪੁਰ ਵਿੱਚ ਸੰਪਰਕ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ
• ਜ਼ਿਲ੍ਹਾ ਪੁਲਿਸ ਦਾ ਨਸ਼ਾ ਮੁਕਤੀ ਲਈ ਜਾਗਰੂਕਤਾ, ਕਾਨੂੰਨੀ ਕਾਰਵਾਈ, ਲੋਕ ਭਾਗੀਦਾਰੀ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ’ਤੇ ਜ਼ੋਰ- ਐਸ.ਐਸ.ਪੀ. ਖੱਖ
• ਪਿੰਡ ਕੰਗਣਵਾਲ ਵਿਖੇ ਡੀ.ਐੱਸ.ਪੀ. ਦੀਪਇੰਦਰ ਸਿੰਘ ਜੈਜੀ ਵੱਲੋਂ ਨੁੱਕੜ ਮੀਟਿੰਗ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ
ਮਲੇਰਕੋਟਲਾ: ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਪੁਲਿਸ ਵਿਭਾਗ ਵੱਲੋਂ ਪਿੰਡ ਖਾਨਪੁਰ ਵਿਖੇ ਦੀ ਪਿੰਡ  ਨਿਵਾਸੀਆਂ ਅਤੇ ਨੌਜਵਾਨਾਂ  ਸੰਪਰਕ  ਪ੍ਰੋਗਰਾਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੁਚੇਤ ਕਰਨ  ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੌਕੇ ਡੀ.ਆਈ.ਜੀ. ਕਮਾਂਡੋ, ਪੰਜਾਬ ਗੁਰਪ੍ਰੀਤ ਸਿੰਘ  ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕੇਵਲ ਕਾਨੂੰਨੀ ਕਾਰਵਾਈ ਨਾਲ ਹੀ ਨਹੀਂ, ਸਗੋਂ ਪਰਿਵਾਰਾਂ, ਪਿੰਡਾਂ, ਸਮਾਜ ਅਤੇ ਪੁਲਿਸ ਦੇ ਸਾਂਝੇ ਯਤਨਾਂ ਨਾਲ ਸੰਭਵ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਕਿਸੇ ਇੱਕ ਵਿਅਕਤੀ ਦੀ ਸਮੱਸਿਆ ਨਹੀਂ ਰਹਿੰਦਾ, ਬਲਕਿ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਇਸ ਲਈ ਨਸ਼ਿਆਂ ਨਾਲ ਜੂਝ ਰਹੇ ਵਿਅਕਤੀਆਂ ਪ੍ਰਤੀ ਨਫ਼ਰਤ ਜਾਂ ਤਿਰਸਕਾਰ ਦੀ ਬਜਾਏ ਸੰਵੇਦਨਸ਼ੀਲਤਾ, ਸਹੀ ਮਾਰਗਦਰਸ਼ਨ ਅਤੇ ਲੋੜੀਂਦੀ ਮਦਦ ਦੀ ਭਾਵਨਾ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਜਾਂ ਤਸਕਰੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਿਯਮਾਂ ਅਨੁਸਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।

ਡੀਆਈਜੀ ਨੇ ਸਰਕਾਰ ਦੀ ਨਸ਼ਾ ਮੁਕਤੀ ਲਈ ਬਹੁ-ਪੱਖੀ ਰਣਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਜਾਗਰੂਕਤਾ, ਨਸ਼ਾ ਤਸਕਰੀ ਵਿਰੁੱਧ ਕਾਰਵਾਈ, ਲੋਕਾਂ ਦੀ ਭਾਗੀਦਾਰੀ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਹਿਮ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਕੇ ਨਸ਼ਿਆਂ ਵਿਰੁੱਧ ਮਜ਼ਬੂਤ ਮਾਹੌਲ ਸਿਰਜਿਆ ਜਾ ਸਕਦਾ ਹੈ।

ਇਸ ਮੌਕੇ ਐੱਸ.ਐੱਸ.ਪੀ. ਮਾਲੇਰਕੋਟਲਾ  ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ  ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫ਼ਲਤਾ ਲਈ ਪੁਲਿਸ ਅਤੇ ਆਮ ਲੋਕਾਂ ਦਾ ਭਰੋਸੇਮੰਦ ਸਹਿਯੋਗ ਬੇਹੱਦ ਜ਼ਰੂਰੀ ਹੈ। ਲੋਕ ਬਿਨਾਂ ਕਿਸੇ ਡਰ ਦੇ ਪੁਲਿਸ ਤੱਕ ਜਾਣਕਾਰੀ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਕ ਤੇ ਸਮਾਜਿਕ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦਾ ਅਸਲ ਮਕਸਦ ਸਿਰਫ਼ ਨਸ਼ਾ ਤਸਕਰੀ ਨੂੰ ਰੋਕਣਾ ਹੀ ਨਹੀਂ, ਸਗੋਂ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਹੀ ਦਿਸ਼ਾ ਦੇ ਕੇ ਪਰਿਵਾਰਾਂ ਵਿੱਚ ਮੁੜ ਖ਼ੁਸ਼ਹਾਲੀ ਲਿਆਉਣਾ ਵੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਵੇਚਣ ਅਤੇ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ, ਪਰ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਓਨੀ ਹੀ ਜ਼ਰੂਰੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਮਾਪੇ ਆਪਣੇ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ, ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਖੇਡਾਂ, ਸਿੱਖਿਆ ਤੇ ਹੁਨਰ ਵਿਕਾਸ ਦੇ ਮੌਕਿਆਂ ਨਾਲ ਜੋੜਨ। ਜੇਕਰ ਕੋਈ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਗਿਆ ਹੈ ਤਾਂ ਉਸ ਨੂੰ ਤਿਰਸਕਾਰਨ ਦੀ ਬਜਾਏ ਇਲਾਜ, ਸਹਿਯੋਗ ਅਤੇ ਸਹੀ ਮਾਰਗਦਰਸ਼ਨ ਰਾਹੀਂ ਮੁੜ ਆਮ ਜੀਵਨ ਵੱਲ ਲਿਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਭਰੋਸਾ, ਸਮੇਂ ਸਿਰ ਜਾਣਕਾਰੀ ਅਤੇ ਸਾਂਝੀ ਜ਼ਿੰਮੇਵਾਰੀ ਹੀ ਨਸ਼ਾ ਮੁਕਤ ਸਮਾਜ ਦੀ ਮਜ਼ਬੂਤ ਨੀਂਹ ਹਨ।
ਇਸੇ ਮੁਹਿੰਮ ਤਹਿਤ ਪਿੰਡ ਕੰਗਣਵਾਲ ਵਿਖੇ ਡੀ.ਐੱਸ.ਪੀ. ਦੀਪਇੰਦਰ ਸਿੰਘ ਜੈਜੀ ਵੱਲੋਂ ਨੁੱਕੜ ਮੀਟਿੰਗ ਕਰਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਪਰਿਵਾਰਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ।

ਪੁਲਿਸ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਮਾਲੇਰਕੋਟਲਾ ਦੇ ਟੀਚੇ ਲਈ ਇਕਜੁੱਟ ਹੋ ਕੇ ਅੱਗੇ ਆਉਣ, ਕਿਉਂਕਿ ਹਰ ਬਚਿਆ ਨੌਜਵਾਨ ਇੱਕ ਪਰਿਵਾਰ ਦੀ ਉਮੀਦ ਅਤੇ ਸਮਾਜ ਦੇ ਬਿਹਤਰ ਭਵਿੱਖ ਦੀ ਨੀਂਹ ਹੈ।
ਇਸ ਮੌਕੇ ਐਸ.ਪੀ ਰਾਜਵਿੰਦਰ ਸਿੰਘ ਰੰਧਾਵਾ, ਡੀ.ਐਸ.ਪੀ ਯਾਦਵਿੰਦਰ ਸਿੰਘ, ਡੀ.ਐਸ.ਪੀ ਇੰਦਰਪਾਲ ਸਿੰਘ ਚੁਹਾਨ, ਸਰਪੰਚ ਖਾਨਪੁਰ ਗੁਰਮੁਖ ਸਿੰਘ, ਮੈਂਬਰ ਪੰਚਾਇਤ ਸੰਦੀਪ ਸਿੰਘ, ਰਾਜਵਿੰਦਰ ਸਿੰਘ, ਗਗਨਦੀਪ ਸਿੰਘ, ਅਵਤਾਰ ਸਿੰਘ, ਜਸਪਾਲ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ, ਜਗਦੀਪ ਸਿੰਘ, ਬਾਬਾ ਦਲਜੀਤ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਕੇਵਲ ਸਿੰਘ, ਬੂਟਾ ਸਿੰਘ, ਹਰਕੀਰਤ ਸਿੰਘ, ਕਰਨੈਲ ਸਿੰਘ ਤੋਂ ਇਲਾਵ ਹੋਰ ਪਤੰਵਤੇ ਹਾਜ਼ਰ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments