HomePunjabMansaਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ...

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ

26 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਖ਼ਤ ਹਦਾਇਤਾਂ

ਜ਼ਿਲ੍ਹੇ ਦੇ 5 ਵੱਖ-ਵੱਖ ਨਿਰਧਾਰਿਤ ਕੇਂਦਰਾਂ ਵਿਖੇ ਚੋਣ ਸਟਾਫ਼ ਨੂੰ ਦਿੱਤੀ ਗਈ ਸਿਖਲਾਈ

ਮਾਨਸਾ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਡਿਊਟੀ ‘ਤੇ ਤਾਇਨਾਤ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਕਰਵਾਈ ਗਈ, ਜਿਸ ਵਿੱਚ ਚੋਣ ਸਟਾਫ਼ ਨੂੰ ਚੋਣ ਪ੍ਰਕਿਰਿਆ ਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਪਹਿਲੀ ਰਿਹਰਸਲ ਦੌਰਾਨ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਨਗਰ ਕੌਂਸਲ ਮਾਨਸਾ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ, ਨਗਰ ਪੰਚਾਇਤ ਜੋਗਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੋਗਾ ਵਿਖੇ,
ਨਗਰ ਕੌਂਸਲ ਬੁਢਲਾਡਾ ਲਈ ਕ੍ਰਿਸ਼ਨਾ ਕਾਲਜ ਰੱਲੀ ਵਿਖੇ, ਨਗਰ ਪੰਚਾਇਤ ਬੋਹਾ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਅਤੇ ਨਗਰ ਕੌਂਸਲ ਬਰੇਟਾ ਲਈ ਸ਼ਹੀਦ ਬਾਬਾ ਨੰਦ ਸਿੰਘ ਪੋਲੀਟੈਕਨਿਕ ਕਾਲਜ ਬਰੇਟਾ ਵਿਖੇ ਰਿਹਰਸਲ ਹੋਈ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨਵਜੋਤ ਕੌਰ ਨੇ ਇਸ ਪਹਿਲੀ ਰਿਹਰਸਲ ਮੌਕੇ ਸਮੂਹ ਚੋਣ ਅਮਲੇ ਅਤੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਪੱਧਰ ‘ਤੇ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਭੈਅ-ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਿਆ ਜਾਵੇ। ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਬਿਨਾਂ ਕਿਸੇ ਪੱਖਪਾਤ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਏ ਤਾਂ ਜੋ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਰਿਹਰਸਲਾਂ ਦੌਰਾਨ ਚੋਣ ਸਟਾਫ਼ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਤਕਨੀਕੀ ਬਾਰੀਕੀਆਂ, ਨਿਯਮਾਂ ਅਤੇ ਵੋਟਾਂ ਵਾਲੇ ਦਿਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਤਕਨੀਕੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ 26 ਮਈ ਨੂੰ ਪੋਲਿੰਗ ਦੌਰਾਨ ਕਿਸੇ ਵੀ ਮੁਸ਼ਕਿਲ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਅਗਲੀਆਂ ਰਿਹਰਸਲਾਂ ਰਾਹੀਂ ਇਸ ਸਿਖਲਾਈ ਨੂੰ ਹੋਰ ਪੁਖ਼ਤਾ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments