Monday, September 21, 2026
Home Punjab ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਚਾਰ ਦਿਨ ਖੁਸ਼ਕ ਰਹੇਗਾ ਮੌਸਮ, ਮੀਂਹ ਦੀ...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਚਾਰ ਦਿਨ ਖੁਸ਼ਕ ਰਹੇਗਾ ਮੌਸਮ, ਮੀਂਹ ਦੀ ਕੋਈ ਚੇਤਾਵਨੀ ਨਹੀਂ

0
1

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਅਗਲੇ ਚਾਰ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਸਮੇਂ ਦੌਰਾਨ ਕਿਸੇ ਤਰ੍ਹਾਂ ਦੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਮੌਨਸੂਨ ਦੀ ਵਾਪਸੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਪੰਜਾਬ ਤੋਂ ਪਿੱਛੇ ਹਟਣ ਦੀ ਸੰਭਾਵਨਾ ਬਣ ਰਹੀ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਪਟਿਆਲਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਇਸ ਸਮੇਂ ਪੱਛਮੀ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਬੱਦਲਾਂ ਦੀ ਗਤੀਵਿਧੀ ਘੱਟ ਹੋ ਗਈ ਹੈ ਅਤੇ ਵਾਤਾਵਰਣ ਵਿੱਚੋਂ ਨਮੀ ਵੀ ਘਟ ਰਹੀ ਹੈ। ਇਸ ਦੇ ਚਲਦਿਆਂ ਅਗਲੇ ਕੁਝ ਦਿਨਾਂ ਦੌਰਾਨ ਆਸਮਾਨ ਮੁੱਖ ਤੌਰ ’ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ।

ਹਾਲਾਂਕਿ, ਬੰਗਾਲ ਦੀ ਖਾੜੀ ਵਿੱਚ ਇੱਕ ਦਬਾਅ ਦਾ ਖੇਤਰ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਹਵਾਵਾਂ ਦੀ ਦਿਸ਼ਾ ਵਿੱਚ ਬਦਲਾਅ ਆ ਸਕਦਾ ਹੈ ਅਤੇ ਪੂਰਬੀ ਹਵਾਵਾਂ ਵੀ ਪੰਜਾਬ ਵੱਲ ਆ ਸਕਦੀਆਂ ਹਨ। ਦੂਜੇ ਪਾਸੇ ਪੱਛਮੀ ਰਾਜਸਥਾਨ ਅਤੇ ਪਾਕਿਸਤਾਨ ਦੇ ਉੱਪਰ ਐਂਟੀਸਾਈਕਲੋਨਿਕ ਸਰਕੂਲੇਸ਼ਨ ਬਣਿਆ ਹੋਇਆ ਹੈ, ਜਿਸ ਕਾਰਨ ਫਿਲਹਾਲ ਪੱਛਮੀ ਹਵਾਵਾਂ ਅਤੇ ਖੁਸ਼ਕ ਮੌਸਮ ਦਾ ਪ੍ਰਭਾਵ ਬਣਿਆ ਰਹੇਗਾ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਕੋਈ ਵੱਡੀ ਸੰਭਾਵਨਾ ਨਹੀਂ ਹੈ। ਹਾਲਾਂਕਿ ਸਵੇਰ ਅਤੇ ਸ਼ਾਮ ਦੇ ਸਮੇਂ ਮੌਸਮ ਵਿੱਚ ਹਲਕੀ ਠੰਡਕ ਮਹਿਸੂਸ ਹੋ ਸਕਦੀ ਹੈ।

LEAVE A REPLY

Please enter your comment!
Please enter your name here