Google search engine
HomePatiala Updatesਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ- ਗੁਲਾਬ...

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ- ਗੁਲਾਬ ਚੰਦ ਕਟਾਰੀਆ 

-ਰਾਜਪਾਲ ਕਟਾਰੀਆ ਵੱਲੋਂ ਦਿੱਲੀ ਫ਼ਤਿਹ ਦਿਵਸ ਨੂੰ ਸਮਰਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜਨਮ ਸ਼ਤਾਬਦੀ ਸਮਾਰੋਹ
ਪਟਿਆਲਾ / ਨਾਭਾ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਇਤਿਹਾਸ ਸੂਰਵੀਰਤਾ, ਇਮਾਨਦਾਰੀ ਅਤੇ ਕੌਮੀ ਸੇਵਾ ਨਾਲ ਭਰਪੂਰ ਹੈ।
ਰਾਜਪਾਲ ਕਟਾਰੀਆ ਅੱਜ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਨਾਭਾ ਵੱਲੋਂ ਦਿੱਲੀ ਫ਼ਤਿਹ ਦਿਵਸ ਨੂੰ ਸਮਰਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਮਾਰੋਹ ਦੌਰਾਨ ਉਨ੍ਹਾਂ ਦੇ 303ਵੇਂ ਜਨਮ ਦਿਵਸ ਮੌਕੇ ਨਾਭਾ ਵਿਖੇ ਕਰਵਾਏ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੁੱਜੇ ਸਨ।
ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ ਹੈ ਤਾਂ ਜੋ ਉਹ ਆਪਣੇ ਵਿਰਸੇ ਅਤੇ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਨੂੰ ਇਕਜੁੱਟ ਕਰਨ ਅਤੇ ਨਵੀਂ ਪੀੜ੍ਹੀ ਵਿੱਚ ਚੰਗੇ ਸੰਸਕਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੀ ਸ਼ੁਰੂਆਤ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਚਿੱਤਰ ਅੱਗੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਸੰਤ ਨਰਿੰਦਰ ਸਿੰਘ ਜੀ ਅਲਹੌਰਾਂ ਵਾਲਿਆਂ ਨੇ ਬੇਅਦਬੀ ਵਿਰੋਧੀ ਕਾਨੂੰਨ ‘ਤੇ ਗਵਰਨਰ ਦੇ ਹਸਤਾਖਰ ਕਰਨ ‘ਤੇ ਵਿਸ਼ੇਸ਼ ਸਨਮਾਨ ਕੀਤਾ।
ਇਸ ਮੌਕੇ ਭਗਵੰਤ ਸਿੰਘ ਰਾਮਗੜ੍ਹੀਆ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਸਿਰਫ਼ ਇੱਕ ਮਹਾਨ ਯੋਧੇ ਹੀ ਨਹੀਂ ਸਗੋਂ ਕੌਮ ਦੇ ਮਾਣ ਅਤੇ ਸ਼ਾਨ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਪੰਜਾਬ ਅਤੇ ਸਿੱਖ ਇਤਿਹਾਸ ਵਿੱਚ ਵਿਲੱਖਣ ਯੋਗਦਾਨ ਪਾਇਆ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਇਤਿਹਾਸ ਬਾਰੇ ਜਾਣੂ ਕਰਵਾਈਏ।
ਅਵਤਾਰ ਸਿੰਘ ਨੰਨੜੇ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ “ਰਾਮਗੜ੍ਹੀਆ ਚੇਅਰ” ਸਥਾਪਤ ਹੋਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਮਗੜ੍ਹੀਆ ਇਤਿਹਾਸ, ਸਭਿਆਚਾਰ ਅਤੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸੰਭਾਲਣਾ ਅਤੇ ਉਸਦੀ ਸਹੀ ਜਾਣਕਾਰੀ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ।
 ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਰਜਿ: ਨਾਭਾ ਦੇ ਅਹੁਦੇਦਾਰਾਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।
ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਪ੍ਰਬੰਧਕ ਚਰਨ ਸਿੰਘ, ਮਲਕੀਤ ਕੰਬਾਈਨ, ਹਰੀ ਸਿੰਘ, ਅਵਤਾਰ ਸਿੰਘ ਨੰਨੜੇ, ਮੋਹਨ ਸਿੰਘ ਮਾਲੇਰਕੋਟਲਾ, ਪ੍ਰੇਮ ਸਿੰਘ, ਗੁਰਚਰਨ ਸਿੰਘ, ਪਰਮਜੀਤ ਕੈਂਥ, ਹਰਮਿੰਦਰ ਸਿੰਘ ਨੀਟਾ ਸਮੇਤ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI