HomePunjabMansaਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ...

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

ਮਾਨਸਾ: ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਤੀਜੀ ਅਤੇ ਅੰਤਿਮ ਰੇਂਡਮਾਈਜੇਸ਼ਨ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣਾ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਹੋਣ ਜਾ ਰਹੀਆਂ ਆਮ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪ੍ਰਸ਼ਾਸਨ ਵੱਲੋਂ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ, ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ (ਵੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਨਗਰ ਕੌਂਸਲ ਮਾਨਸਾ ਦੇ 27, ਨਗਰ ਕੌਂਸਲ ਬੁਢਲਾਡਾ ਦੇ 19, ਨਗਰ ਕੌਂਸਲ ਬਰੇਟਾ ਦੇ 13, ਨਗਰ ਪੰਚਾਇਤ ਜੋਗਾ ਦੇ 13 ਅਤੇ ਨਗਰ ਪੰਚਾਇਤ ਬੋਹਾ ਦੇ 13 ਵਾਰਡਾਂ ਵਿਚ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments