HomeNationalਗੁਜਰਾਤ ਵਿੱਚ ਛੇ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਜਰਾਤ ਵਿੱਚ ਛੇ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਹਿਮਦਾਬਾਦ/ਗਾਂਧੀਨਗਰ: ਗੁਜਰਾਤ ਵਿੱਚ ਮੰਗਲਵਾਰ ਨੂੰ ਛੇ ਜ਼ਿਲ੍ਹਾ ਅਦਾਲਤਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ। ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਅਦਾਲਤੀ ਕੰਪਲੈਕਸ ਖਾਲੀ ਕਰਵਾ ਕੇ ਵਿਸਤ੍ਰਿਤ ਤਲਾਸ਼ੀ ਮੁਹਿੰਮ ਚਲਾਈ।

ਅਧਿਕਾਰੀਆਂ ਮੁਤਾਬਕ ਅਹਿਮਦਾਬਾਦ ਅਤੇ ਗਾਂਧੀਨਗਰ ਸਮੇਤ ਵਡੋਦਰਾ, ਵਲਸਾਡ ਅਤੇ ਰਾਜਕੋਟ ਦੀਆਂ ਜ਼ਿਲ੍ਹਾ ਅਦਾਲਤਾਂ ਨੂੰ ਧਮਕੀ ਭਰੇ ਈਮੇਲ ਭੇਜੇ ਗਏ ਸਨ। ਧਮਕੀ ਮਿਲਣ ਉਪਰੰਤ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੇ ਅਦਾਲਤਾਂ ਦੀ ਜਾਂਚ ਕੀਤੀ, ਪਰ ਕਿਸੇ ਵੀ ਥਾਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਅਧਿਕਾਰੀਆਂ ਨੇ ਇਸ ਨੂੰ ਅਫਵਾਹ ਕਰਾਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਧਮਕੀ ਭਰੇ ਈਮੇਲ ਅਦਾਲਤਾਂ ਦੇ ਅਧਿਕਾਰਤ ਈਮੇਲ ਪਤਿਆਂ ‘ਤੇ ਭੇਜੇ ਗਏ ਸਨ। ਵਡੋਦਰਾ ਜ਼ਿਲ੍ਹਾ ਅਦਾਲਤ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਖੁਦ ਮੌਕੇ ‘ਤੇ ਪਹੁੰਚੇ ਅਤੇ ਸੁਰੱਖਿਆ ਜਾਂਚ ਦੌਰਾਨ ਅਦਾਲਤੀ ਅਹਾਤੇ ਨੂੰ ਖਾਲੀ ਕਰਵਾ ਦਿੱਤਾ ਗਿਆ।

ਗੌਰਤਲਬ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਹੀ ਅਹਿਮਦਾਬਾਦ ਦੇ 25 ਤੋਂ ਵੱਧ ਸਕੂਲਾਂ ਨੂੰ ਵੀ ਬੰਬ ਧਮਕੀ ਵਾਲੇ ਈਮੇਲ ਮਿਲੇ ਸਨ, ਜਿਸ ਕਾਰਨ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਗਣਤੰਤਰ ਦਿਵਸ ਤੋਂ ਕੁਝ ਦਿਨ ਪਹਿਲਾਂ ਵੀ ਸ਼ਹਿਰ ਦੇ ਕਈ ਸਕੂਲਾਂ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI