ਚੰਡੀਗੜ੍ਹ: ਸੈਕਟਰ 38 ਦੇ ਇੱਕ ਵੱਡੇ ਨਿੱਜੀ ਸਕੂਲ ਨੂੰ ਧਮਕੀ ਭਰੀ ਈਮੇਲ ਮਿਲਣ ਦੀ ਰਿਪੋਰਟ ਸਾਹਮਣੇ ਆਈ ਹੈ। ਧਮਕੀ ਭਰੀਆਂ ਈਮੇਲਾਂ ਦਾ ਸਿਲਸਿਲਾ ਜਾਰੀ ਰਹਿਣ ਕਾਰਨ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ ਹਨ।
ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਕੂਲ ਪਰਿਸਰ ਦੀ ਵਿਆਪਕ ਤਲਾਸ਼ੀ ਲਈ ਗਈ। ਸੁਰੱਖਿਆ ਪ੍ਰਬੰਧਾਂ ਨੂੰ ਤੁਰੰਤ ਮਜ਼ਬੂਤ ਕੀਤਾ ਗਿਆ ਅਤੇ ਐਂਟਰੀ-ਐਗਜ਼ਿਟ ਪੁਆਇੰਟਾਂ ‘ਤੇ ਨਿਗਰਾਨੀ ਵਧਾਈ ਗਈ।
ਅਧਿਕਾਰੀਆਂ ਦੇ ਮੁਤਾਬਕ ਹਾਲਾਤ ਕਾਬੂ ਵਿੱਚ ਹਨ ਅਤੇ ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਬਾਰੇ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਈਮੇਲ ਦੇ ਸਰੋਤ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਸ਼ਾਸਨ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਅਫਵਾਹਾਂ ਤੋਂ ਬਚਿਆ ਜਾਵੇ ਅਤੇ ਕੇਵਲ ਅਧਿਕਾਰਿਕ ਜਾਣਕਾਰੀ ‘ਤੇ ਹੀ ਭਰੋਸਾ ਕੀਤਾ ਜਾਵੇ।






