ਚੰਡੀਗੜ੍ਹ, 25 ਨਵੰਬਰ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ, ਅਰਜ਼ੀਆਂ ਲਈ ਪੋਰਟਲ ਖੋਲ੍ਹਿਆ
ਹਰਿਆਣਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਬਜ਼ੁਰਗ ਸ਼ਰਧਾਲੂਆਂ ਨੂੰ 15 ਦਸੰਬਰ ਨੂੰ 4 ਦਿਨਾਂ ਦੀ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਇਸ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਯਾਤਰਾ ਲਈ ਯੋਗ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗਣ ਵਾਸਤੇ ਪੋਰਟਲ ਖੋਲ੍ਹ ਦਿੱਤਾ ਗਿਆ ਹੈ।
ਇਸ ਸਬੰਧ ਵਿੱਚ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿੱਤਿਆ ਦਹੀਆ ਨੇ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ। ਰਜਿਸਟ੍ਰੇਸ਼ਨ ਸਰਲ ਪੋਰਟਲ https://saralharyana.gov.in ’ਤੇ ਕੀਤੀ ਜਾ ਰਹੀ ਹੈ।
ਡਾ. ਆਦਿੱਤਿਆ ਦਹੀਆ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਆਉਣ ਵਾਲੇ ਦਿਨਾਂ ਵਿੱਚ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵਾਰਾਣਸੀ ਦੇ ਪ੍ਰਮੁੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਰੇਲ ਯਾਤਰਾ ਦੌਰਾਨ ਹਰੇਕ ਸ਼ਰਧਾਲੂ ਨੂੰ ਸੈਲਾਨੀ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਯੋਜਨਾ ਦਾ ਲਾਭ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਸ਼ਰਧਾਲੂ ਲੈ ਸਕਣਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਇਸ ਤੋਂ ਪਹਿਲਾਂ ਸੂਬੇ ਦੇ ਸ਼ਰਧਾਲੂਆਂ ਨੂੰ ਅਯੁੱਧਿਆ ਅਤੇ ਮਹਾਰਾਸ਼ਟਰ ਸਥਿਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਮੁਫ਼ਤ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ। ਯੋਜਨਾ ਤਹਿਤ ਯੋਗਤਾ ਲਈ ਸ਼ਰਧਾਲੂ ਦੇ ਪਰਿਵਾਰ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇੱਛੁਕ ਯੋਗ ਸ਼ਰਧਾਲੂ ਪੋਰਟਲ ਖੁੱਲ੍ਹਣ ਤੋਂ ਬਾਅਦ ਆਨਲਾਈਨ ਅਰਜ਼ੀ ਦੇ ਸਕਣਗੇ।
ਸਲਸਲਵਿਹ/2026



