HomeHukamnama Sahibਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥

ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥

ਬੇਦਨ ਸਤਿਗੁਰਿ ਆਪਿ ਗਵਾਈ ॥

ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥

ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥

ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥

ਬੁੱਧਵਾਰ, ੩ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੨੬)

ਪੰਜਾਬੀ ਵਿਆਖਿਆ
ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments