HomePatiala Updatesਟਰੇਡ ਕਮਿਸ਼ਨ ਪਟਿਆਲਾ ਦੇ ਹਰ ਵਪਾਰੀ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ:...

ਟਰੇਡ ਕਮਿਸ਼ਨ ਪਟਿਆਲਾ ਦੇ ਹਰ ਵਪਾਰੀ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਐਡਵੋਕੇਟ ਵਿਨੋਦ ਕੁਮਾਰ ਸਿੰਗਲਾ 

-ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਵੱਲੋਂ ਪੁਰਾਣੀ ਕੋਤਵਾਲੀ ਬਾਜ਼ਾਰ ਵਿੱਚ ਵਪਾਰੀਆਂ ਨਾਲ ਬੈਠਕ
ਪਟਿਆਲਾ: ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਵੱਲੋਂ ਵਪਾਰੀਆਂ ਨਾਲ ਇੱਕ ਮੀਟਿੰਗ ਹਲਕਾ ਪਟਿਆਲਾ ਸ਼ਹਿਰੀ ਦੇ ਪੁਰਾਣੀ ਕੋਤਵਾਲੀ ਬਾਜ਼ਾਰ ਵਿੱਚ ਕੀਤੀ ਗਈ। ਇਸ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਕੁਝ ਸਮੱਸਿਆਵਾਂ ਦਾ ਮੌਕੇ ਉੱਤੇ ਹੱਲ ਕੀਤਾ ਗਿਆ ਅਤੇ ਕੁਝ ਸਮੱਸਿਆਵਾਂ ਦੇ ਜਲਦੀ ਤੋਂ ਜਲਦੀ ਹੱਲ ਲਈ ਸੰਬੰਧਿਤ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਸ ਮੀਟਿੰਗ ਵਿੱਚ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ, ਹਲਕਾ ਪਟਿਆਲਾ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ, ਹਲਕਾ ਪਟਿਆਲਾ ਦੇ ਕਮਿਸ਼ਨ ਦੇ ਮੈਂਬਰ ਨਿਰਮਲ ਝੰਨੇੜੀ, ਰਜਤ ਗੋਇਲ, ਰਜਤ ਜਿੰਦਲ, ਅਦਿੱਤਿਆ ਕੁਮਾਰ, ਨਰੇਸ਼ ਵਰਮਾ, ਇਸ਼ਟਪਾਲ ਸਿੰਘ, ਪ੍ਰੀਤ ਅਵਲ ਅਭਿਸ਼ੇਕ ਸਾਹਨੀ , ਸੰਨੀ ਜੀ, ਜੀਐਸਟੀ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ ਵਿੱਚ ਟਰੇਡ ਕਮਿਸ਼ਨ ਦੀਆਂ ਮੀਟਿੰਗਾਂ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਵਪਾਰੀਆਂ ਨੂੰ ਇਹ ਵਿਸ਼ਵਾਸ ਦਿਵਾਉਂਦਾ ਹੈ ਕਿ ਟਰੇਡ ਕਮਿਸ਼ਨ ਦੀ ਟੀਮ ਵਪਾਰੀਆਂ ਨਾਲ ਹਰ ਸਮੇਂ ਹਾਜ਼ਰ ਹੈ ਅਤੇ ਜੋ ਵੀ ਸਮੱਸਿਆ ਟਰੇਡ ਕਮਿਸ਼ਨ ਦੇ ਸਾਹਮਣੇ ਆਉਂਦੀ ਹੈ ਉਸ ਦਾ ਹੱਲ ਕੀਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments