HomePatiala Updatesਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ...

ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ

ਘਨੌਰ: ਘਨੌਰ ਵਿਧਾਨ ਸਭਾ ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਬੈਠਕ ਬੱਸ ਸਟੈਂਡ ਘਨੌਰ ਵਿਖੇ ਕੀਤੀ ਗਈ।

ਇਸ ਬੈਠਕ ਦੀ ਅਗਵਾਈ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਘਨੌਰ ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ ਵੱਲੋਂ ਕੀਤੀ ਗਈ, ਜਿਸ ਵਿੱਚ ਐਸ.ਡੀ.ਐਮ. ਰਾਜਪੁਰਾ ਨਮਨ ਮਾਰਕੰਨ, ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਸਨ। ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕੇ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈਆਂ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਇਸ ਦੌਰਾਨ ਐਸ.ਡੀ.ਐਮ. ਨਮਨ ਮਾਰਕੰਨ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਨਾਲ ਮਿਲ ਕੇ ਕੰਮ ਕਰਦਿਆਂ ਹਰ ਇਕ ਮੁੱਦੇ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

ਬੈਠਕ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦੇ ਉਠਾਏ ਗਏ, ਜਿਨ੍ਹਾਂ ਵਿੱਚ ਸੁਰੱਖਿਆ, ਟੈਕਸ ਸਬੰਧੀ ਮਸਲੇ, ਲਾਇਸੈਂਸਿੰਗ ਅਤੇ ਹੋਰ ਪ੍ਰਸ਼ਾਸਨਿਕ ਦਿੱਕਤਾਂ ਸ਼ਾਮਲ ਸਨ। ਅਧਿਕਾਰੀਆਂ ਵੱਲੋਂ ਇਨ੍ਹਾਂ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਪਾਰੀਆਂ ਵੱਲੋਂ ਫਾਰਮ ਭਰਕੇ ਆਪਣੇ ਮਸਲੇ ਲਿਖਤੀ ਰੂਪ ਵਿੱਚ ਪੰਜਾਬ ਸਰਕਾਰ ਕੋਲ ਪੁੱਜਦੇ ਕੀਤੇ।

ਇਸ ਮੌਕੇ ਕਮਿਸ਼ਨ ਦੇ ਮੈਂਬਰਾਂ ਟਿੰਕੂ ਬਾਂਸਲ ਹਲਕਾ ਚੇਅਰਮੈਨ ਰਾਜਪੁਰਾ, ਕੀਰਤ ਸਿੰਘ ਸੇਹਰਾ ਸਮੇਤ ਈਟੀਓ ਅਸ਼ੋਕ ਕੁਮਾਰ, ਈਓ ਮੁਕੇਸ਼ ਸਿੰਗਲਾ, ਤਹਿਸੀਲਦਾਰ, ਡਿਉਟੀ ਅਫਸਰ ਅਵਤਾਰ ਸਿੰਘ ਚਹਿਲ, ਸਰਪੰਚ ਜਸਵੰਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਅੰਕਿਤ ਸੂਦ, ਬਲਜਿੰਦਰ ਸਿੰਘ ਢਕਾਨਸੂ, ਸਤਵਿੰਦਰ ਸਿੰਘ ਸੱਤੀ ਬਾਸਮਾ, ਗੁਰਵਿੰਦਰ ਸਿੰਘ ਕਾਲਾ, ਸੁਰਿੰਦਰ ਸਿੰਘ ਤੁਲੀ, ਮੱਖਣ ਸਿੰਘ ਤੇ ਬਲਜਿੰਦਰ ਸਿੰਘ (ਸਾਰੇ ਕੌਂਸਲਰ), ਲਖਵੀਰ ਸਿੰਘ ਬੈਰਾਗੀ, ਜਸਵਿੰਦਰ ਸਿੰਘ ਜੱਸੀ, ਹਰਦੀਪ ਸਿੰਘ ਫੌਜੀ, ਲਵਲੀ ਪ੍ਰਧਾਨ ਕਰਿਆਨਾ ਸਟੋਰ, ਬੌਬੀ ਪ੍ਰਧਾਨ ਜਿਉਲਰਜ ਹੋਰ ਅਧਿਕਾਰੀ ਅਤੇ ਘਨੌਰ ਦੇ ਵਪਾਰੀ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI