Home Punjab Malerkotla ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੇ ਸੁਚਾਰੂ ਲਾਗੂਕਰਨ ਲਈ ਜ਼ਿਲ੍ਹੇ ਵਿੱਚ ਸਿਖਲਾਈ...

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੇ ਸੁਚਾਰੂ ਲਾਗੂਕਰਨ ਲਈ ਜ਼ਿਲ੍ਹੇ ਵਿੱਚ ਸਿਖਲਾਈ ਕੈਂਪਾਂ ਦੀ ਸ਼ੁਰੂਆਤ

0
17
ਮਾਲੇਰਕੋਟਲਾ:
ਪੰਜਾਬ ਸਰਕਾਰ ਦੀ ਲੋਕ-ਭਲਾਈ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦੇਣ ਲਈ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਲਾਗੂਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਿਖਲਾਈ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਕੈਂਪਾਂ ਰਾਹੀਂ ਯੋਜਨਾ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਸਮੇਂ ਸਿਰ ਪਹੁੰਚਾਇਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਯੋਜਨਾ ਦੇ ਉਦੇਸ਼ਾਂ, ਯੋਗਤਾ ਮਾਪਦੰਡਾਂ, ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਆਨਲਾਈਨ ਅਰਜ਼ੀ ਵਿਧੀ ਅਤੇ ਵਿੱਤੀ ਸਹਾਇਤਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।
ਗਿੱਲ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਅਤੇ ਧੀਆਂ ਦੇ ਆਰਥਿਕ ਸਸ਼ਕਤੀਕਰਨ, ਸਮਾਜਿਕ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਪੰਜਾਬ ਸਰਕਾਰ ਦਾ ਇੱਕ ਦੂਰਅੰਦੇਸ਼ੀ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਯੋਜਨਾ ਦਾ ਲਾਭ ਕਿਸੇ ਵੀ ਯੋਗ ਮਹਿਲਾ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਜਾਣਕਾਰੀ ਨੂੰ ਪੂਰੀ ਤਨਦੇਹੀ ਨਾਲ ਅਮਲ ਵਿੱਚ ਲਿਆਉਣ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰਨ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਜਨਾ ਸਬੰਧੀ ਸਹੀ ਜਾਣਕਾਰੀ ਪ੍ਰਾਪਤ ਕਰਨ ਅਤੇ ਯੋਗਤਾ ਪੂਰੀ ਕਰਨ ਦੀ ਸੂਰਤ ਵਿੱਚ ਇਸ ਦਾ ਲਾਭ ਲੈਣ ਲਈ ਅੱਗੇ ਆਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਸਿਖਲਾਈ ਕੈਂਪ ਯੋਜਨਾ ਦੇ ਸਫਲ ਲਾਗੂਕਰਨ ਨੂੰ ਨਵੀਂ ਰਫ਼ਤਾਰ ਦੇਣਗੇ ਅਤੇ ਮਹਿਲਾ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨਗੇ।

LEAVE A REPLY

Please enter your comment!
Please enter your name here