HomePunjabLudhianaਲਾਡੋਵਾਲ ਟੋਲ ਪਲਾਜ਼ਾ ’ਤੇ ਸਫ਼ਰ ਹੋਇਆ ਹੋਰ ਮਹਿੰਗਾ, ਸਾਲ ’ਚ ਦੂਜੀ ਵਾਰ...

ਲਾਡੋਵਾਲ ਟੋਲ ਪਲਾਜ਼ਾ ’ਤੇ ਸਫ਼ਰ ਹੋਇਆ ਹੋਰ ਮਹਿੰਗਾ, ਸਾਲ ’ਚ ਦੂਜੀ ਵਾਰ ਵਧੀਆਂ ਟੋਲ ਦਰਾਂ

ਲੁਧਿਆਣਾ: ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਵਿੱਚ ਸ਼ਾਮਲ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਹੁਣ ਹੋਰ ਵੱਧ ਪੈਸੇ ਖਰਚਣੇ ਪੈਣਗੇ। ਟੋਲ ਪ੍ਰਬੰਧਨ ਵੱਲੋਂ ਸਾਲ ਵਿੱਚ ਦੂਜੀ ਵਾਰ ਟੋਲ ਦਰਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਨਵੀਆਂ ਦਰਾਂ 14 ਜੁਲਾਈ ਦੀ ਅੱਧੀ ਰਾਤ 12 ਵਜੇ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ।

ਨਵੀਆਂ ਦਰਾਂ ਅਨੁਸਾਰ ਵੱਖ-ਵੱਖ ਸ਼੍ਰੇਣੀਆਂ ਦੇ ਵਾਹਨਾਂ ਲਈ ਆਉਣ-ਜਾਣ ਦੇ ਟੋਲ ਵਿੱਚ ਕਰੀਬ 10 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਟੋਲ ਪਲਾਜ਼ਾ ਤੋਂ ਨਿਯਮਿਤ ਤੌਰ ’ਤੇ ਲੰਘਣ ਵਾਲੇ ਸਥਾਨਕ ਅਤੇ ਰੋਜ਼ਾਨਾ ਯਾਤਰੀਆਂ ਲਈ ਲਾਗੂ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਰੋਜ਼ਾਨਾ ਇਸ ਮਾਰਗ ਦੀ ਵਰਤੋਂ ਕਰਨ ਵਾਲੇ ਲੋਕਾਂ ’ਤੇ ਵਾਧੂ ਆਰਥਿਕ ਬੋਝ ਪੈਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਵੀ ਲਾਡੋਵਾਲ ਟੋਲ ਪਲਾਜ਼ਾ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਸੀ। ਕੁਝ ਹੀ ਮਹੀਨਿਆਂ ਦੇ ਅੰਦਰ ਦੂਜੀ ਵਾਰ ਟੋਲ ਮਹਿੰਗਾ ਹੋਣ ਕਾਰਨ ਵਾਹਨ ਚਾਲਕਾਂ ਵਿੱਚ ਨਾਰਾਜ਼ਗੀ ਦੇਖੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਲਗਾਤਾਰ ਵਧ ਰਹੀਆਂ ਟੋਲ ਦਰਾਂ ਕਾਰਨ ਨਿੱਜੀ ਵਾਹਨਾਂ ਰਾਹੀਂ ਸਫ਼ਰ ਕਰਨਾ ਮਹਿੰਗਾ ਹੁੰਦਾ ਜਾ ਰਿਹਾ ਹੈ।

ਵਪਾਰਕ ਵਾਹਨਾਂ ਲਈ ਵੀ ਟੋਲ ਦਰਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵੱਖ-ਵੱਖ ਸ਼੍ਰੇਣੀਆਂ ਦੇ ਵਪਾਰਕ ਵਾਹਨਾਂ ਦੀਆਂ ਦਰਾਂ ਵਿੱਚ ਕਰੀਬ 20 ਤੋਂ 30 ਫ਼ੀਸਦੀ ਤੱਕ ਦਾ ਵਾਧਾ ਹੋਇਆ ਹੈ। ਇਸ ਨਾਲ ਟਰਾਂਸਪੋਰਟ ਕਾਰੋਬਾਰੀਆਂ ਦੇ ਖਰਚੇ ਵਧ ਸਕਦੇ ਹਨ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਮਾਲ ਢੋਆ-ਢੁਆਈ ਦੀਆਂ ਦਰਾਂ ਅਤੇ ਆਮ ਵਸਤੂਆਂ ਦੀਆਂ ਕੀਮਤਾਂ ’ਤੇ ਵੀ ਪੈ ਸਕਦਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments