Tuesday, August 11, 2026
Home World News ਟਰੰਪ ਪ੍ਰਸ਼ਾਸਨ ਨੇ 1.75 ਲੱਖ ਤੋਂ ਵੱਧ ਅਮਰੀਕੀ ਵੀਜ਼ੇ ਰੱਦ ਕੀਤੇ

ਟਰੰਪ ਪ੍ਰਸ਼ਾਸਨ ਨੇ 1.75 ਲੱਖ ਤੋਂ ਵੱਧ ਅਮਰੀਕੀ ਵੀਜ਼ੇ ਰੱਦ ਕੀਤੇ

ਟਰੰਪ ਪ੍ਰਸ਼ਾਸਨ ਵੱਲੋਂ 1.75 ਲੱਖ ਤੋਂ ਵੱਧ ਵੀਜ਼ੇ ਰੱਦ

0
4
WASHINGTON DC, USA - MARCH 02: (----EDITORIAL USE ONLY â" MANDATORY CREDIT - 'THE WHITE HOUSE'S X ACCOUNT / HANDOUT' - NO MARKETING NO ADVERTISING CAMPAIGNS - DISTRIBUTED AS A SERVICE TO CLIENTS----) U.S. President Donald J. Trump sits at a table monitoring military operations during Operation Epic Fury against Iran, with U.S. flags visible behind him, in Washington, United States, on March 02, 2026. (Photo by The White House via X Account/Anadolu via Getty Images)

ਵਾਸ਼ਿੰਗਟਨ: ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਡੋਨਲਡ ਟਰੰਪ ਪ੍ਰਸ਼ਾਸਨ ਦੌਰਾਨ 1.75 ਲੱਖ ਤੋਂ ਵੱਧ ਵੀਜ਼ੇ ਰੱਦ ਕੀਤੇ ਗਏ ਹਨ। ਇਹ ਕਾਰਵਾਈ ਵੀਜ਼ਾ ਨਿਯਮਾਂ ਦੀ ਉਲੰਘਣਾ, ਅਪਰਾਧਿਕ ਗਤੀਵਿਧੀਆਂ, ਧੋਖਾਧੜੀ, ਇਮੀਗ੍ਰੇਸ਼ਨ ਪ੍ਰਣਾਲੀ ਦੀ ਦੁਰਵਰਤੋਂ ਅਤੇ ਕੌਮੀ ਸੁਰੱਖਿਆ ਨੂੰ ਖ਼ਤਰੇ ਦੇ ਆਧਾਰ ’ਤੇ ਕੀਤੀ ਗਈ ਹੈ।

ਵਿਭਾਗ ਮੁਤਾਬਕ ਰੱਦ ਕੀਤੇ ਗਏ ਵੀਜ਼ਿਆਂ ਵਿੱਚ ਮਾਰਕੁੱਟ, ਨਸ਼ੇ ਦੀ ਹਾਲਤ ਵਿੱਚ ਡਰਾਈਵਿੰਗ, ਚੋਰੀ, ਨਸ਼ੀਲੇ ਪਦਾਰਥਾਂ ਨਾਲ ਜੁੜੇ ਅਪਰਾਧ, ਜਿਨਸੀ ਅਤੇ ਬਾਲ ਸ਼ੋਸ਼ਣ, ਮਨੁੱਖੀ ਤਸਕਰੀ, ਧੋਖਾਧੜੀ ਅਤੇ ਗਬਨ ਵਰਗੇ ਮਾਮਲੇ ਸ਼ਾਮਲ ਹਨ।

ਅਮਰੀਕਾ ਨੇ ‘ਬਰਥ ਟੂਰਿਜ਼ਮ’ ਨਾਲ ਜੁੜੇ ਮਾਮਲਿਆਂ ’ਤੇ ਵੀ ਕਾਰਵਾਈ ਤੇਜ਼ ਕੀਤੀ ਹੈ। ਇਸ ਤੋਂ ਇਲਾਵਾ ਵਿਦੇਸ਼ ਨੀਤੀ ਅਤੇ ਕੌਮੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਵਿੱਚ ਵੀ ਕੁਝ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਵੀਜ਼ਾ ਕਾਰਵਾਈ ਕੀਤੀ ਜਾ ਰਹੀ ਹੈ।

ਵਿਦੇਸ਼ ਵਿਭਾਗ ਨੇ ਕਿਹਾ ਕਿ ਅਮਰੀਕੀ ਵੀਜ਼ਾ ਕੋਈ ਅਧਿਕਾਰ ਨਹੀਂ, ਸਗੋਂ ਇੱਕ ਵਿਸ਼ੇਸ਼ ਅਧਿਕਾਰ ਹੈ, ਅਤੇ ਵੀਜ਼ਾ ਧਾਰਕਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here