HomePunjabਪ੍ਰੀਖਿਆ ਦੌਰਾਨ ਦਸਤਾਰ-ਕਿਰਪਾਨ ਲੁਹਾਉਣ ਮਾਮਲਾ: ਐਡਵੋਕੇਟ ਧਾਮੀ ਦਾ ਸਖ਼ਤ ਇਤਰਾਜ਼

ਪ੍ਰੀਖਿਆ ਦੌਰਾਨ ਦਸਤਾਰ-ਕਿਰਪਾਨ ਲੁਹਾਉਣ ਮਾਮਲਾ: ਐਡਵੋਕੇਟ ਧਾਮੀ ਦਾ ਸਖ਼ਤ ਇਤਰਾਜ਼

ਅੰਮ੍ਰਿਤਸਰ: ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਇੱਕ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਪੰਜ ਕਕਾਰਾਂ ਬਾਰੇ ਦੇਸ਼ ਭਰ ਵਿੱਚ ਪੂਰੀ ਜਾਣਕਾਰੀ ਹੈ, ਫਿਰ ਵੀ ਅਜਿਹੀਆਂ ਘਟਨਾਵਾਂ ਦੁਖਦਾਈ ਹਨ।

ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼

ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਹਿਨਣ ਤੋਂ ਰੋਕਣਾ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੈ।

ਉਨ੍ਹਾਂ ਦੱਸਿਆ ਕਿ ਭਾਵੇਂ ਪ੍ਰੀਖਿਆ ਸਟਾਫ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ, ਪਰ ਅਜਿਹੀ ਘਟਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ ਅਤੇ ਬੇਗਾਨਗੀ ਦਾ ਅਹਿਸਾਸ ਕਰਾਉਂਦੀ ਹੈ।

 ਕੇਂਦਰ ਸਰਕਾਰ ਨੂੰ ਅਪੀਲ

ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਜਨਰਲ ਇਜਲਾਸ ਦੌਰਾਨ ਅਜਿਹੇ ਮਾਮਲਿਆਂ ’ਤੇ ਵਿਸ਼ੇਸ਼ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੇ ਸੂਬਿਆਂ ਨੂੰ ਸਪੱਸ਼ਟ ਹੁਕਮ ਜਾਰੀ ਕਰੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਚਿੰਨ੍ਹਾਂ ਦਾ ਪੂਰਾ ਸਨਮਾਨ ਯਕੀਨੀ ਬਣਾਇਆ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI