HomePunjabMalerkotlaਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਹੈਰੋਇਨ/ਚਿੱਟੇ ਸਮੇਤ ਦੋ ਮੁਲਜ਼ਮ...

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਹੈਰੋਇਨ/ਚਿੱਟੇ ਸਮੇਤ ਦੋ ਮੁਲਜ਼ਮ ਕਾਬੂ

• ਥਾਣਾ ਸਿਟੀ-2 ਮਾਲੇਰਕੋਟਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ

• ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ
ਕੀਤੀ ਜਾਵੇਗੀ – ਹਰਕਮਲਪ੍ਰੀਤ ਸਿੰਘ ਖੱਖ

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਕਾਰਵਾਈ ਕਰਦਿਆਂ ਹੈਰੋਇਨ/ਚਿੱਟੇ ਦੀ ਕਥਿਤ ਬਰਾਮਦਗੀ ਸਬੰਧੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਇਮਰਾਨ ਉਰਫ਼ ਮਾਨ, ਵਾਸੀ ਮੁਹੱਲਾ ਡੇਕ ਵਾਲਾ, ਨੇੜੇ ਕੇਲੋ ਗੇਟ, ਮਾਲੇਰਕੋਟਲਾ ਅਤੇ ਮੁਹੰਮਦ ਦਾਊਦ, ਵਾਸੀ ਮੁਹੱਲਾ ਡੇਕ ਵਾਲਾ, ਨੇੜੇ ਕੇਲੋ ਗੇਟ, ਮਾਲੇਰਕੋਟਲਾ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਨਸ਼ੀਲੇ ਪਦਾਰਥ ਹੈਰੋਇਨ/ਚਿੱਟੇ ਦੀ ਕਥਿਤ ਗੈਰ-ਕਾਨੂੰਨੀ ਕਬਜ਼ੇ ਅਤੇ ਬਰਾਮਦਗੀ ਸਬੰਧੀ ਮੁਕੱਦਮਾ ਨੰਬਰ 282 ਅਧੀਨ ਧਾਰਾਵਾਂ 21/61/85 ਐੱਨ.ਡੀ.ਪੀ.ਐੱਸ. ਐਕਟ, ਥਾਣਾ ਸਿਟੀ-2 ਮਾਲੇਰਕੋਟਲਾ ਵਿਖੇ ਦਰਜ ਕੀਤਾ ਗਿਆ ਹੈ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਖੱਖ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਵਚਨਬੱਧ ਹੈ। ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਐੱਸ.ਪੀ. ਰਮਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਸਿੱਖਿਆ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪੁਲਿਸ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments