Wednesday, July 8, 2026
Home World News ਨਿੱਝਰ ਕਤਲ ਕੇਸ ‘ਚ ਅਮਰੀਕਾ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਤੇ ਗੋਲਡੀ...

ਨਿੱਝਰ ਕਤਲ ਕੇਸ ‘ਚ ਅਮਰੀਕਾ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਵੀ ਇਲਜ਼ਾਮਨਾਮੇ ‘ਚ ਸ਼ਾਮਲ

0
1

ਲਾਸ ਏਂਜਲਸ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਅਮਰੀਕਾ ਦੇ ਨਿਆਂ ਵਿਭਾਗ ਨੇ ਵੱਡਾ ਖੁਲਾਸਾ ਕੀਤਾ ਹੈ। ਵਿਭਾਗ ਵੱਲੋਂ ਜਾਰੀ ਇਲਜ਼ਾਮਨਾਮੇ ਵਿੱਚ ਭਾਰਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਕਰੀਬੀ ਸਾਥੀ ਗੋਲਡੀ ਬਰਾੜ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ।

ਅਮਰੀਕੀ ਨਿਆਂ ਵਿਭਾਗ ਮੁਤਾਬਕ ਇਹ ਇਲਜ਼ਾਮ ਇੱਕ ਵੱਡੀ ਅੰਤਰਰਾਸ਼ਟਰੀ ਜਾਂਚ ਦਾ ਹਿੱਸਾ ਹਨ, ਜਿਸ ਤਹਿਤ ਸਰਹੱਦਾਂ ਪਾਰ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਦੋਸ਼ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਨੈੱਟਵਰਕ ਵੱਖ-ਵੱਖ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ, ਜਿਨ੍ਹਾਂ ਵਿੱਚ ਨਸ਼ਾ ਤਸਕਰੀ, ਜ਼ਬਰਦਸਤੀ ਵਸੂਲੀ, ਨਿਸ਼ਾਨਾ ਬਣਾ ਕੇ ਹਮਲੇ ਅਤੇ ਕਤਲ ਵਰਗੇ ਮਾਮਲੇ ਸ਼ਾਮਲ ਹਨ।

ਨਿੱਝਰ ਦੀ ਜੂਨ 2023 ਵਿੱਚ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਕੈਨੇਡਾ ਅਤੇ ਭਾਰਤ ਦੇ ਸੰਬੰਧਾਂ ਵਿੱਚ ਤਣਾਅ ਵੀ ਵਧਿਆ ਸੀ। ਹੁਣ ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਇਲਜ਼ਾਮਨਾਮੇ ਵਿੱਚ ਇਸ ਮਾਮਲੇ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਹਾਲਾਂਕਿ ਅਮਰੀਕੀ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਉਹ ਅਜੇ ਵੀ ਲੋੜੀਂਦੇ ਵਿਅਕਤੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਜਾਂਚ ਏਜੰਸੀਆਂ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਸਾਂਝੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਇਸ ਲਈ ਅਮਰੀਕਾ, ਕੈਨੇਡਾ ਅਤੇ ਹੋਰ ਸਹਿਯੋਗੀ ਦੇਸ਼ਾਂ ਵਿਚਕਾਰ ਖੁਫੀਆ ਜਾਣਕਾਰੀ ਦਾ ਆਦਾਨ-ਪ੍ਰਦਾਨ ਲਗਾਤਾਰ ਕੀਤਾ ਜਾ ਰਿਹਾ ਹੈ।

 

LEAVE A REPLY

Please enter your comment!
Please enter your name here