Home Punjab ਬਠਿੰਡਾ ਨਗਰ ਨਿਗਮ ਚੋਣਾਂ ਦੀ ਜਿੱਤ ਲੋਕਾਂ ਦੇ ਭਰੋਸੇ ਦੀ ਮੋਹਰ: ਅਰਵਿੰਦ...

ਬਠਿੰਡਾ ਨਗਰ ਨਿਗਮ ਚੋਣਾਂ ਦੀ ਜਿੱਤ ਲੋਕਾਂ ਦੇ ਭਰੋਸੇ ਦੀ ਮੋਹਰ: ਅਰਵਿੰਦ ਕੇਜਰੀਵਾਲ

0
22

ਚੰਡੀਗੜ੍ਹ/ਬਠਿੰਡਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਪੰਜਾਬ ਦੀ ਜਨਤਾ ਵੱਲੋਂ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ‘ਤੇ ਲਗਾਈ ਮੋਹਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਰੋਡ ਸ਼ੋਅ ਦੌਰਾਨ ਲੋਕਾਂ ਦਾ ਭਾਰੀ ਇਕੱਠ ਅਤੇ ਉਤਸ਼ਾਹ ਸਰਕਾਰ ਪ੍ਰਤੀ ਵਧਦੇ ਭਰੋਸੇ ਦਾ ਸਪੱਸ਼ਟ ਸੰਕੇਤ ਹੈ।

ਬਠਿੰਡਾ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਫਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਸਾਹਮਣੇ ਨਹੀਂ ਆਇਆ ਅਤੇ ਇਹੀ ਕਾਰਨ ਹੈ ਕਿ ਲੋਕ ਲਗਾਤਾਰ ‘ਆਪ’ ਦਾ ਸਮਰਥਨ ਕਰ ਰਹੇ ਹਨ।

ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਵੱਖ-ਵੱਖ ਸਿਆਸੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਲੋਕਾਂ ਦੇ ਮੁੱਦਿਆਂ ਲਈ ਕੰਮ ਕਰਨ ਵਾਲੀ “ਜਨਤਾ ਦੀ ਪਾਰਟੀ” ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਅਤੇ ਇਹ ਸਮਰਥਨ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਥਾਨਕ ਚੋਣਾਂ ਵਿੱਚ ਮਿਲੀ ਜਿੱਤ ਇਮਾਨਦਾਰ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ‘ਤੇ ਲੋਕਾਂ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਦਾਤਾਵਾਂ ਦੇ ਪੈਸੇ ਨੂੰ ਵਿਕਾਸ ਕਾਰਜਾਂ, ਸਿੱਖਿਆ, ਸਿਹਤ ਅਤੇ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ, ਜਦਕਿ ਹਜ਼ਾਰਾਂ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ, ਨਹਿਰੀ ਪਾਣੀ ਦੀ ਸਪਲਾਈ ਵਧਾਉਣ ਅਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਇਸ ਮੌਕੇ ਮਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here