HomeHaryana Newsਵਿਦਿਆਰਥਣਾਂ ਨੂੰ ਕਾਨੂੰਨੀ ਹੱਕਾਂ ਅਤੇ ਸੁਰੱਖਿਆ ਕਾਨੂੰਨਾਂ ਬਾਰੇ ਕੀਤਾ ਜਾਗਰੂਕ

ਵਿਦਿਆਰਥਣਾਂ ਨੂੰ ਕਾਨੂੰਨੀ ਹੱਕਾਂ ਅਤੇ ਸੁਰੱਖਿਆ ਕਾਨੂੰਨਾਂ ਬਾਰੇ ਕੀਤਾ ਜਾਗਰੂਕ

ਵਿਦਿਆਰਥਣਾਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੀਘੜ ਵਿਖੇ ਵਿਦਿਆਰਥਣਾਂ ਨੂੰ ਕਾਨੂੰਨੀ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਅਤੇ ਵਾਤਾਵਰਨ ਸੰਭਾਲ ਬਾਰੇ ਜਾਣਕਾਰੀ ਦੇਣ ਲਈ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀਪਕ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ।

ਕੈਂਪ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਅਤੇ ਮੁੱਖ ਨਿਆਂਇਕ ਮੈਜਿਸਟਰੇਟ (ਸੀਜੇਐੱਮ) ਡਾ. ਸੁਯਸ਼ਾ ਜਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਬੱਚੇ ਲਈ ਆਪਣੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਨਾਲ ਜੁੜੇ ਕਾਨੂੰਨਾਂ ਦੀ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਨੇ ਵਿਦਿਆਰਥਣਾਂ ਨੂੰ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਪੋਕਸੋ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ, ਧਮਕੀ ਜਾਂ ਗਲਤ ਵਿਹਾਰ ਨੂੰ ਸਹਿਣ ਦੀ ਬਜਾਏ ਉਸ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਡਾ. ਜਾਵਾ ਨੇ ਇਹ ਵੀ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਕਾਨੂੰਨੀ ਸਲਾਹ ਦੀ ਲੋੜ ਪੈਣ ’ਤੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ) ਦੇ ਹੈਲਪਲਾਈਨ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਲੈਂਡਲਾਈਨ ਨੰਬਰ 01667-231174 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਪੈਨਲ ਵਕੀਲ ਰਾਜਬਾਲਾ ਨੇ ਵੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪੋਕਸੋ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।

ਕੈਂਪ ਦੀ ਸਮਾਪਤੀ ਮੌਕੇ ਵਾਤਾਵਰਨ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਸੀਜੇਐੱਮ ਡਾ. ਸੁਯਸ਼ਾ ਜਾਵਾ ਨੇ ਸਕੂਲ ਕੈਂਪਸ ਵਿੱਚ ਬੂਟੇ ਵੀ ਲਗਾਏ। ਇਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਵਿਨੋਦ ਕੁਮਾਰ, ਸਕੂਲ ਇੰਚਾਰਜ ਸੰਜੇ ਕੁਮਾਰ, ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਮੌਜੂਦ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments