HomePatiala Updatesਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ...

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪਟਿਆਲਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਾਈਬਰ ਸੈੱਲ, ਸੰਗਰੂਰ ਵਿਖੇ ਤਾਇਨਾਤ ਸਬ-ਇੰਸਪੈਕਟਰ ਮੇਵਾ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਕੋਠੇ ਮਹਾਂ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਉਸਦੀ ਪਤਨੀ ਵਿਰੁੱਧ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਵਿਖੇ ਇਕ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਦੋਸ਼ੀ ਸਬ-ਇੰਸਪੈਕਟਰ ਜਾਂਚ ਅਧਿਕਾਰੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸਬ-ਇੰਸਪੈਕਟਰ ਨੇ ਉਸਦੀ ਪਤਨੀ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਵਿੱਚ ਮਦਦ ਕਰਨ ਬਦਲੇ 50000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸਬ-ਇੰਸਪੈਕਟਰ ਮੇਵਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
,
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI