HomePunjabਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਬਦਲੀ ਕਰਵਟ, ਮੀਂਹ ਤੇ ਹੀਟਵੇਵ ਲਈ...

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਬਦਲੀ ਕਰਵਟ, ਮੀਂਹ ਤੇ ਹੀਟਵੇਵ ਲਈ ਅਲਰਟ ਜਾਰੀ

ਪੰਜਾਬ / ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ 15 ਮਈ ਲਈ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦਕਿ 16 ਮਈ ਤੋਂ 20 ਮਈ ਤੱਕ ਕਈ ਇਲਾਕਿਆਂ ਵਿੱਚ ਹੀਟਵੇਵ ਲਈ ਯੈਲੋ ਅਲਰਟ ਲਾਗੂ ਰਹੇਗਾ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਠੰਡੀ ਪਹਾੜੀ ਹਵਾਵਾਂ ਦੇ ਕਮਜ਼ੋਰ ਹੋਣ ਕਾਰਨ ਗਰਮੀ ਲਗਾਤਾਰ ਵੱਧ ਰਹੀ ਹੈ।

ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਤੇਜ਼ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਗਿਆਨੀਆਂ ਅਨੁਸਾਰ 15 ਮਈ ਤੋਂ ਬਾਅਦ ਮੌਸਮ ਜ਼ਿਆਦਾਤਰ ਖੁਸ਼ਕ ਰਹਿ ਸਕਦਾ ਹੈ ਅਤੇ ਅਗਲੇ ਸੱਤ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments