HomePunjabਪੰਜਾਬ ਵਿੱਚ ਬਦਲਿਆ ਮੌਸਮ, ਅਗਲੇ 4 ਦਿਨ ਮੀਂਹ ਤੇ ਤੇਜ਼ ਹਵਾਵਾਂ ਦੀ...

ਪੰਜਾਬ ਵਿੱਚ ਬਦਲਿਆ ਮੌਸਮ, ਅਗਲੇ 4 ਦਿਨ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ਵਿੱਚ ਅਗਲੇ ਚਾਰ ਦਿਨਾਂ ਤੱਕ ਕਈ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲ ਸਕਦੀ ਹੈ।

ਵਿਭਾਗ ਅਨੁਸਾਰ, ਕੁਝ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।

ਸੂਬੇ ਦੇ ਮੁੱਖ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਇਸ ਤਰ੍ਹਾਂ ਦਰਜ ਕੀਤਾ ਗਿਆ:

  • ਅੰਮ੍ਰਿਤਸਰ– 35.9°C
  • ਲੁਧਿਆਣਾ – 35.6°C
  • ਪਟਿਆਲਾ – 35.8°C
  • ਬਠਿੰਡਾ – 39.2°C
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੇਜ਼ ਹਵਾਵਾਂ ਅਤੇ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਅਤੇ ਸੁਰੱਖਿਆ ਸਬੰਧੀ ਸਾਵਧਾਨੀਆਂ ਜ਼ਰੂਰ ਅਪਣਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments