HomePunjabਫਰਵਰੀ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ, 14 ਜ਼ਿਲ੍ਹਿਆਂ...

ਫਰਵਰੀ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ, 14 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ: ਫਰਵਰੀ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 14 ਜ਼ਿਲ੍ਹਿਆਂ ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਗੁਰਦਾਸਪੁਰ ਅਤੇ ਪਠਾਨਕੋਟ—ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਅੱਜ, 1 ਫਰਵਰੀ ਨੂੰ ਪਠਾਨਕੋਟ, ਰੂਪਨਗਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਜਦਕਿ 2 ਫਰਵਰੀ ਨੂੰ ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਵੀ ਹਲਕਾ ਮੀਂਹ ਪੈ ਸਕਦਾ ਹੈ।

ਵਿਭਾਗ ਅਨੁਸਾਰ 3 ਫਰਵਰੀ ਨੂੰ ਇੱਕ ਪੱਛਮੀ ਗੜਬੜੀ (Western Disturbance) ਸਰਗਰਮ ਹੋਣ ਦੀ ਉਮੀਦ ਹੈ, ਜਿਸ ਕਾਰਨ ਸੂਬੇ ਦੇ ਮੌਸਮ ਵਿੱਚ ਇਕ ਵਾਰ ਫਿਰ ਤਬਦੀਲੀ ਆ ਸਕਦੀ ਹੈ। ਹਾਲਾਂਕਿ 4 ਫਰਵਰੀ ਤੋਂ ਪੰਜਾਬ ਭਰ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਦੇ ਕੋਈ ਸੰਕੇਤ ਨਹੀਂ ਹਨ।

ਗੌਰਤਲਬ ਹੈ ਕਿ ਪਿਛਲੇ 15 ਸਾਲਾਂ ਵਿੱਚ ਇਹ ਜਨਵਰੀ ਮਹੀਨਾ ਸਭ ਤੋਂ ਠੰਡਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮਾਨਸੂਨ ਵਰਗਾ ਭਾਰੀ ਮੀਂਹ ਪਿਆ, ਜਿਸ ਨਾਲ ਨਾ ਸਿਰਫ਼ ਠੰਢ ਵਿੱਚ ਵਾਧਾ ਹੋਇਆ, ਸਗੋਂ ਹਵਾ ਦੀ ਗੁਣਵੱਤਾ (AQI) ਵਿੱਚ ਵੀ ਸੁਧਾਰ ਦਰਜ ਕੀਤਾ ਗਿਆ। ਮੀਂਹ ਤੋਂ ਬਾਅਦ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਵੀ ਕਾਫੀ ਹੱਦ ਤੱਕ ਰਾਹਤ ਮਿਲੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments