Tuesday, July 14, 2026
Home Punjab ਪੰਜਾਬ ਅਤੇ ਚੰਡੀਗੜ੍ਹ ਵਿੱਚ 14 ਫਰਵਰੀ ਤੱਕ ਮੌਸਮ ਖੁਸ਼ਕ, ਤੇਜ਼ ਹਵਾਵਾਂ ਨਾਲ...

ਪੰਜਾਬ ਅਤੇ ਚੰਡੀਗੜ੍ਹ ਵਿੱਚ 14 ਫਰਵਰੀ ਤੱਕ ਮੌਸਮ ਖੁਸ਼ਕ, ਤੇਜ਼ ਹਵਾਵਾਂ ਨਾਲ ਠੰਢ ਦਾ ਅਹਿਸਾਸ

0
58

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ ਸੂਬੇ ਵਿੱਚ ਅੱਜ ਤੋਂ ਲੈ ਕੇ 14 ਫਰਵਰੀ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਜਾਂ ਧੁੰਦ ਪੈਣ ਦੀ ਕੋਈ ਸੰਭਾਵਨਾ ਨਹੀਂ ਦੱਸੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਕਈ ਇਲਾਕਿਆਂ ਵਿੱਚ ਹਵਾਵਾਂ ਦੀ ਗਤੀ ਤੇਜ਼ ਰਹਿ ਸਕਦੀ ਹੈ।

ਵਿਭਾਗ ਦਾ ਕਹਿਣਾ ਹੈ ਕਿ ਤੇਜ਼ ਹਵਾਵਾਂ ਚੱਲਣ ਕਾਰਨ ਦਿਨ ਦੇ ਸਮੇਂ ਹਲਕੀ ਠੰਢ ਮਹਿਸੂਸ ਕੀਤੀ ਜਾ ਸਕਦੀ ਹੈ, ਹਾਲਾਂਕਿ ਤਾਪਮਾਨ ਵਿੱਚ ਕਿਸੇ ਵੱਡੇ ਉਤਰਾਅ-ਚੜ੍ਹਾਅ ਦੀ ਸੰਭਾਵਨਾ ਨਹੀਂ ਹੈ। ਰਾਤ ਦੇ ਤਾਪਮਾਨ ਵਿੱਚ ਵੀ ਜ਼ਿਆਦਾ ਤਬਦੀਲੀ ਨਹੀਂ ਆਵੇਗੀ।

ਮੌਸਮ ਵਿਗਿਆਨੀਆਂ ਅਨੁਸਾਰ 11 ਫਰਵਰੀ ਤੋਂ ਬਾਅਦ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਦੇਖਿਆ ਜਾ ਸਕਦਾ ਹੈ। ਮੌਸਮ ਸਾਫ਼ ਰਹਿਣ ਕਾਰਨ ਧੁੱਪ ਤੇਜ਼ ਰਹੇਗੀ ਅਤੇ ਠੰਢ ਦਾ ਅਸਰ ਹੌਲੇ-ਹੌਲੇ ਘਟਣ ਦੀ ਉਮੀਦ ਹੈ, ਜਿਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਸੁਵਿਧਾ ਰਹੇਗੀ।

LEAVE A REPLY

Please enter your comment!
Please enter your name here