Tuesday, July 14, 2026
Home Punjab ਪੰਜਾਬ ਵਿੱਚ ਮੌਸਮ ਫਿਰ ਬਦਲਣ ਦੇ ਆਸਾਰ, 15 ਜ਼ਿਲ੍ਹਿਆਂ ਲਈ ਧੁੰਦ ਦਾ...

ਪੰਜਾਬ ਵਿੱਚ ਮੌਸਮ ਫਿਰ ਬਦਲਣ ਦੇ ਆਸਾਰ, 15 ਜ਼ਿਲ੍ਹਿਆਂ ਲਈ ਧੁੰਦ ਦਾ ਯੈਲੋ ਅਲਰਟ

0
61

ਚੰਡੀਗੜ੍ਹ / ਪੰਜਾਬ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ 6 ਫਰਵਰੀ ਤੱਕ ਲਈ ਜਾਰੀ ਤਾਜ਼ਾ ਭਵਿੱਖਬਾਣੀ ਮੁਤਾਬਕ ਸੂਬੇ ਵਿੱਚ ਦੋ ਦਿਨਾਂ ਲਈ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 15 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਸਵੇਰੇ ਅਤੇ ਸ਼ਾਮ ਦੇ ਸਮੇਂ ਧੁੰਦ ਵਧੇਰੇ ਘਣੀ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਬਠਿੰਡਾ ਵਿੱਚ ਸਵੇਰੇ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ।

ਤਾਪਮਾਨਾਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਘੱਟੋ-ਘੱਟ ਤਾਪਮਾਨ ਸਬ ਤੋਂ ਘੱਟ ਅੰਮ੍ਰਿਤਸਰ ਵਿੱਚ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਮੁਤਾਬਕ 2 ਫਰਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਲਈ ਯੈਲੋ ਅਲਰਟ

ਮੌਸਮ ਵਿਭਾਗ ਅਨੁਸਾਰ 2 ਅਤੇ 3 ਫਰਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਫਾਜ਼ਿਲਕਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
4 ਫਰਵਰੀ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਰਹਿ ਸਕਦੀ ਹੈ, ਹਾਲਾਂਕਿ ਮੌਸਮ ਖੁਸ਼ਕ ਰਹੇਗਾ। 5 ਅਤੇ 6 ਫਰਵਰੀ ਲਈ ਮੀਂਹ ਜਾਂ ਧੁੰਦ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

ਇਨ੍ਹਾਂ 9 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਜ਼ਰੂਰੀ ਯਾਤਰਾ ਦੌਰਾਨ ਸੁਰੱਖਿਆ ਉਪਾਅ ਅਪਣਾਉਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here