Home Punjab ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ਵਿੱਚ ਅੱਜ ਹਲਕੀ...

ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਬਾਰਿਸ਼ ਦੇ ਆਸਾਰ

0
1

ਮੋਹਾਲੀ/ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੌਸਮ ਜ਼ਿਆਦਾਤਰ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਇਸ ਦੌਰਾਨ ਕਿਸੇ ਵੀ ਵੱਡੀ ਬਾਰਿਸ਼ ਜਾਂ ਗਰਜ-ਚਮਕ ਦੀ ਚੇਤਾਵਨੀ ਨਹੀਂ ਹੈ। ਹਾਲਾਂਕਿ, ਅੱਜ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੈਦਾਨੀ ਇਲਾਕਿਆਂ ਵਿੱਚ ਹੋਈ ਬਾਰਿਸ਼ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਕਾਰਨ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.3 ਡਿਗਰੀ ਦੀ ਘਟੋਤਰੀ ਦਰਜ ਕੀਤੀ ਗਈ ਹੈ ਅਤੇ ਇਹ ਆਮ ਨਾਲੋਂ ਲਗਭਗ 7.2 ਡਿਗਰੀ ਘੱਟ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ ਹਨ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਦਰਜ ਕੀਤੀ ਗਈ, ਜਿੱਥੇ ਕੁਝ ਥਾਵਾਂ ‘ਤੇ ਗੜੇਮਾਰੀ ਅਤੇ ਗਰਜ-ਚਮਕ ਵੀ ਵੇਖਣ ਨੂੰ ਮਿਲੀ। ਇਸ ਸਮੇਂ ਦੌਰਾਨ ਸੂਬੇ ਵਿੱਚ ਔਸਤ 13.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਆਮ 3.4 ਮਿਲੀਮੀਟਰ ਨਾਲੋਂ 297 ਪ੍ਰਤੀਸ਼ਤ ਵੱਧ ਹੈ, ਜਦਕਿ ਮੋਗਾ ਵਿੱਚ ਸਭ ਤੋਂ ਵੱਧ 40 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

NO COMMENTS

LEAVE A REPLY

Please enter your comment!
Please enter your name here