HomePunjabਪੰਜਾਬ ਵਿੱਚ ਮੌਸਮ ਨੇ ਲਈ ਅਚਾਨਕ ਕਰਵਟ, ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿੱਚ ਮੌਸਮ ਨੇ ਲਈ ਅਚਾਨਕ ਕਰਵਟ, ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈਂਦਿਆਂ ਲੋਕਾਂ ਨੂੰ ਤਪਦੀ ਗਰਮੀ ਤੋਂ ਵੱਡੀ ਰਾਹਤ ਦਿਵਾਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਪਏ ਹਲਕੇ ਮੀਂਹ ਅਤੇ ਠੰਢੀਆਂ ਹਵਾਵਾਂ ਦੇ ਚੱਲਣ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੇ ਵੀ ਇਸ ਬਦਲਾਅ ਦਾ ਆਨੰਦ ਮਾਣਿਆ ਹੈ।

ਭਾਰਤ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਦੇ ਅਨੁਸਾਰ ਫਿਲਹਾਲ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਦੁਬਾਰਾ ਵੱਧ ਸਕਦਾ ਹੈ, ਜਿਸ ਨਾਲ ਗਰਮੀ ਫਿਰ ਮਹਿਸੂਸ ਹੋ ਸਕਦੀ ਹੈ। ਵਿਭਾਗ ਨੇ ਦੱਸਿਆ ਹੈ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸਮੇਤ ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ, ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਸਦੇ ਨਾਲ ਹੀ ਮੌਸਮ ਵਿਭਾਗ ਨੇ 3 ਅਪ੍ਰੈਲ ਲਈ ਪੂਰੇ ਪੰਜਾਬ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦਿਨ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI