Tuesday, August 11, 2026
Home Punjab ਪੰਜਾਬ-ਚੰਡੀਗੜ੍ਹ ‘ਚ ਮੌਸਮ ਨੇ ਲਈ ਕਰਵਟ, 15 ਮਈ ਤੱਕ ਮੀਂਹ ਤੇ ਤੇਜ਼...

ਪੰਜਾਬ-ਚੰਡੀਗੜ੍ਹ ‘ਚ ਮੌਸਮ ਨੇ ਲਈ ਕਰਵਟ, 15 ਮਈ ਤੱਕ ਮੀਂਹ ਤੇ ਤੇਜ਼ ਹਵਾਵਾਂ ਦਾ ਔਰੇਂਜ ਅਲਰਟ

0
30

ਚੰਡੀਗੜ੍ਹ / ਪੰਜਾਬ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਸਵੇਰੇ ਤੋਂ ਮੋਹਾਲੀ, ਚੰਡੀਗੜ੍ਹ ਅਤੇ ਹੋਰ ਕਈ ਇਲਾਕਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਦੌਰ ਸ਼ੁਰੂ ਹੋ ਗਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। India Meteorological Department (IMD) ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅਨੁਸਾਰ 12 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਇਹ ਮੌਸਮੀ ਬਦਲਾਅ ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਹੋ ਰਿਹਾ ਹੈ ਅਤੇ ਇਸਦਾ ਅਸਰ 15 ਮਈ ਤੱਕ ਰਹਿ ਸਕਦਾ ਹੈ।

ਅਗਲੇ ਤਿੰਨ ਦਿਨਾਂ ਦਾ ਅਸਰ:

13 ਮਈ:
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।

14 ਮਈ:
ਉੱਤਰੀ ਅਤੇ ਦੋਆਬਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਾਰੀ ਰਹੇਗੀ।

15 ਮਈ:
ਕੁਝ ਉੱਤਰੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਛਿਟਪੁੱਟ ਮੀਂਹ ਦੇ ਆਸਾਰ ਹਨ, ਜਿਸ ਤੋਂ ਬਾਅਦ ਮੌਸਮ ਵਿੱਚ ਸੁਧਾਰ ਆ ਸਕਦਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੂਫ਼ਾਨ ਜਾਂ ਬਿਜਲੀ ਕੜਕਣ ਦੌਰਾਨ ਖੁੱਲ੍ਹੇ ਇਲਾਕਿਆਂ, ਦਰੱਖ਼ਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ।

LEAVE A REPLY

Please enter your comment!
Please enter your name here