Wednesday, July 22, 2026
Home Punjab ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਨੇ ਲਈ ਕਰਵਟ, 13 ਜ਼ਿਲ੍ਹਿਆਂ ਲਈ ਮੀਂਹ ਤੇ ਤੇਜ਼...

ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਨੇ ਲਈ ਕਰਵਟ, 13 ਜ਼ਿਲ੍ਹਿਆਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

0
22

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ਨੀਵਾਰ ਸਵੇਰੇ ਮੌਸਮ ਅਚਾਨਕ ਬਦਲ ਗਿਆ। ਪਠਾਨਕੋਟ ਵਿੱਚ ਗੜੇਮਾਰੀ ਹੋਈ, ਜਦਕਿ ਮੋਹਾਲੀ ਅਤੇ ਟ੍ਰਾਈਸਿਟੀ ਖੇਤਰ ਵਿੱਚ ਭਾਰੀ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ। ਮੌਸਮ ਵਿਭਾਗ ਨੇ ਅਗਲੇ ਦੋ ਘੰਟਿਆਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਟ੍ਰਾਈਸਿਟੀ ਖੇਤਰ ਚੰਡੀਗੜ੍ਹ, ਮੋਹਾਲੀ, ਪੰਚਕੂਲਾ ਸਮੇਤ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਫਤਹਿਗੜ੍ਹ ਸਾਹਿਬ, ਪਟਿਆਲਾ (ਰਾਜਪੁਰਾ), ਰੂਪਨਗਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।

ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਮੁਤਾਬਕ ਪਹਾੜੀ ਖੇਤਰਾਂ ਵਿੱਚ ਹੋ ਰਹੀ ਵਰਖਾ ਕਾਰਨ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ ਹੈ। ਵਿਭਾਗ ਦਾ ਅਨੁਮਾਨ ਹੈ ਕਿ 4 ਜੂਨ ਤੱਕ ਗਰਮੀ ਦੀ ਲਹਿਰ ਦਾ ਪ੍ਰਭਾਵ ਕਾਫ਼ੀ ਹੱਦ ਤੱਕ ਖ਼ਤਮ ਹੋ ਜਾਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮਾਨਸੂਨ ਦੀ ਗੱਲ ਕਰੀਏ ਤਾਂ ਕੇਰਲ ਵਿੱਚ ਇਸ ਦੀ ਰਫ਼ਤਾਰ ਕੁਝ ਦਿਨਾਂ ਲਈ ਮੰਦੀ ਪਈ ਹੋਈ ਹੈ, ਪਰ ਅਨੁਮਾਨ ਹੈ ਕਿ ਇਹ 25 ਜੂਨ ਤੱਕ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਮੌਸਮ ਮਾਹਿਰਾਂ ਅਨੁਸਾਰ ਇਸ ਸਾਲ ਅਲ ਨੀਨੋ ਦੇ ਪ੍ਰਭਾਵ ਕਾਰਨ ਮਾਨਸੂਨ ਕੁਝ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 4.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 2.8 ਡਿਗਰੀ ਘੱਟ ਸੀ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਤਾਪਮਾਨ 4.4 ਡਿਗਰੀ ਤੱਕ ਘਟ ਗਿਆ।

LEAVE A REPLY

Please enter your comment!
Please enter your name here