Home Punjab ਪੰਜਾਬ ‘ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ ਲਈ ਗਰਜ-ਚਮਕ ਅਤੇ ਤੇਜ਼...

ਪੰਜਾਬ ‘ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ ਲਈ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ

0
21

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਲਈ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ ਕੁਝ ਇਲਾਕਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਤਾਪਮਾਨ ਆਮ ਪੱਧਰ ਤੋਂ ਹੇਠਾਂ ਰਿਹਾ।

ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪੱਛਮੀ ਹਵਾਵਾਂ ਅਤੇ ਸਥਾਨਕ ਮੌਸਮੀ ਪ੍ਰਣਾਲੀ ਦੇ ਪ੍ਰਭਾਵ ਕਾਰਨ ਇਹ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਕਿਸਾਨਾਂ ਅਤੇ ਆਮ ਲੋਕਾਂ ਨੂੰ ਖੁੱਲ੍ਹੇ ਖੇਤਰਾਂ ਵਿੱਚ ਬਿਜਲੀ ਚਮਕਣ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।

LEAVE A REPLY

Please enter your comment!
Please enter your name here