Home Punjab ਪੰਜਾਬ ‘ਚ ਮੌਸਮ ਨੇ ਲਈ ਕਰਵਟ, ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਵੱਡੀ ਰਾਹਤ

0
15

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿੱਚ ਆਏ ਅਚਾਨਕ ਬਦਲਾਅ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 5.2 ਡਿਗਰੀ ਸੈਲਸੀਅਸ ਤੱਕ ਘਟ ਗਿਆ ਹੈ, ਜੋ ਆਮ ਤਾਪਮਾਨ ਨਾਲੋਂ 6.2 ਡਿਗਰੀ ਘੱਟ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ 13 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਲਈ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੇ ਖੇਤਰਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।

ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਕੁਝ ਥਾਵਾਂ ‘ਤੇ ਗੜੇ ਵੀ ਪਏ, ਜਦਕਿ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਸੂਬੇ ਭਰ ਵਿੱਚ ਔਸਤਨ 9.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਅਤੇ ਮੌਸਮ ਸੁਹਾਵਣਾ ਹੋ ਗਿਆ।

LEAVE A REPLY

Please enter your comment!
Please enter your name here