Google search engine
HomePunjabਪੰਜਾਬ ਵਿੱਚ ਮੌਸਮ ਫਿਰ ਬਦਲੇਗਾ, ਅਗਲੇ ਚਾਰ ਦਿਨ ਹਲਕੇ ਤੋਂ ਦਰਮਿਆਨੇ ਮੀਂਹ...

ਪੰਜਾਬ ਵਿੱਚ ਮੌਸਮ ਫਿਰ ਬਦਲੇਗਾ, ਅਗਲੇ ਚਾਰ ਦਿਨ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਤੇ ਮਹੱਤਵਪੂਰਨ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਅੱਜ 31 ਜਨਵਰੀ ਤੋਂ ਮੰਗਲਵਾਰ ਤੱਕ ਅਗਲੇ ਚਾਰ ਦਿਨਾਂ ਦੌਰਾਨ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅੱਜ ਚਾਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਬੂੰਦਾਬਾਂਦੀ ਹੋ ਸਕਦੀ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ।

ਮੌਸਮ ਵਿਭਾਗ ਨੇ ਦੱਸਿਆ ਕਿ ਬੀਤੇ ਦਿਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ, ਜਦਕਿ ਹਰਿਆਣਾ ਵਿੱਚ ਤਾਪਮਾਨ ਔਸਤ ਦੇ ਨੇੜੇ ਰਿਹਾ। ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ 1 ਫਰਵਰੀ ਤੋਂ ਮੌਸਮ ਵਿੱਚ ਫਿਰ ਤਬਦੀਲੀ ਆ ਸਕਦੀ ਹੈ ਅਤੇ ਕਈ ਖੇਤਰਾਂ ਵਿੱਚ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁਝ ਇਲਾਕੇ ਪੱਛਮੀ ਗੜਬੜ ਦੇ ਪ੍ਰਭਾਵ ਹੇਠ ਆ ਸਕਦੇ ਹਨ, ਜੋ ਪਹਾੜੀ ਖੇਤਰਾਂ ਤੱਕ ਪਹੁੰਚ ਚੁੱਕੀ ਹੈ। ਇਸ ਦੌਰਾਨ ਪਾਕਿਸਤਾਨ ਦੇ ਉੱਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਵੀ ਬਣਨਾ ਸ਼ੁਰੂ ਹੋ ਗਿਆ ਹੈ। ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਵੱਲੋਂ ਆ ਰਹੀਆਂ ਨਮੀ ਭਰੀਆਂ ਹਵਾਵਾਂ ਕਾਰਨ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵਰਖਾ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

ਵਿਭਾਗੀ ਸੂਤਰਾਂ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਤਰਨਤਾਰਨ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਜਦਕਿ 31 ਜਨਵਰੀ ਦੀ ਰਾਤ ਤੋਂ 2 ਫਰਵਰੀ ਤੱਕ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿੱਚ ਮੀਂਹ ਪੈ ਸਕਦਾ ਹੈ।

ਮੀਂਹ ਕਾਰਨ ਸਵੇਰੇ ਅਤੇ ਸ਼ਾਮ ਦੇ ਸਮੇਂ ਠੰਢ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਦੁਪਹਿਰ ਵੇਲੇ ਨਿਕਲ ਰਹੀ ਤੇਜ਼ ਧੁੱਪ ਲੋਕਾਂ ਨੂੰ ਕੁਝ ਰਾਹਤ ਦੇ ਰਹੀ ਹੈ। ਮੌਸਮ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਸਵੇਰੇ ਅਤੇ ਸ਼ਾਮ ਦੀ ਸਖ਼ਤ ਠੰਢ ਨੂੰ ਦੇਖਦਿਆਂ ਬੱਚੇ ਅਤੇ ਬਜ਼ੁਰਗ ਵਧੇਰੇ ਸਾਵਧਾਨੀ ਵਰਤਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments