ਪੰਜਾਬ : ਪਿਛਲੇ 24 ਘੰਟਿਆਂ ਦੌਰਾਨ ਆਦਮਪੁਰ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਹੁਣ ਚੰਡੀਗੜ੍ਹ ਅਤੇ ਪੰਜਾਬ ‘ਚ ਅੱਜ ਤੋਂ ਮੌਸਮ ਆਪਣਾ ਰੂਪ ਬਦਲੇਗਾ।
ਅੱਜ (ਵੀਰਵਾਰ) ਅਤੇ ਕੱਲ੍ਹ ਲਈ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਗਰਜਣ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।
ਅਗਲੇ 48 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਨਾਲ ਕੜਾਕੇ ਦੀ ਠੰਢ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।







