HomePunjabਚੰਡੀਗੜ੍ਹ ਅਤੇ ਪੰਜਾਬ 'ਚ ਅੱਜ ਤੋਂ ਮੌਸਮ ਆਪਣਾ ਰੂਪ ਬਦਲੇਗਾ

ਚੰਡੀਗੜ੍ਹ ਅਤੇ ਪੰਜਾਬ ‘ਚ ਅੱਜ ਤੋਂ ਮੌਸਮ ਆਪਣਾ ਰੂਪ ਬਦਲੇਗਾ

ਪੰਜਾਬ : ਪਿਛਲੇ 24 ਘੰਟਿਆਂ ਦੌਰਾਨ ਆਦਮਪੁਰ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਹੁਣ ਚੰਡੀਗੜ੍ਹ ਅਤੇ ਪੰਜਾਬ ‘ਚ ਅੱਜ ਤੋਂ ਮੌਸਮ ਆਪਣਾ ਰੂਪ ਬਦਲੇਗਾ।

ਅੱਜ (ਵੀਰਵਾਰ) ਅਤੇ ਕੱਲ੍ਹ ਲਈ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਗਰਜਣ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।

ਅਗਲੇ 48 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਨਾਲ ਕੜਾਕੇ ਦੀ ਠੰਢ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments