HomePunjabਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਬਦਲੇਗਾ ਮੌਸਮ, 4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਬਦਲੇਗਾ ਮੌਸਮ, 4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ

ਮੋਹਾਲੀ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਸ਼ਨੀਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਵੀ ਅੰਸ਼ਕ ਬੱਦਲਵਾਈ ਦੇ ਨਾਲ ਮੀਂਹ ਪੈਣ ਦੇ ਆਸਾਰ ਹਨ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਮੌਨਸੂਨ ਟ੍ਰਫ਼ ਇਸ ਸਮੇਂ ਅੰਮ੍ਰਿਤਸਰ ਤੋਂ ਲੰਘ ਰਿਹਾ ਹੈ, ਜਦਕਿ ਉੱਤਰੀ ਹਰਿਆਣਾ ਉੱਪਰ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ।

ਚੰਡੀਗੜ੍ਹ ਦੇ ਔਸਤ ਤਾਪਮਾਨ ਵਿੱਚ ਵੀ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਾਲਾਂਕਿ, ਇਸ ਮੌਨਸੂਨ ਸੀਜ਼ਨ ਦੌਰਾਨ ਪੰਜਾਬ ਵਿੱਚ ਹੁਣ ਤੱਕ ਆਮ ਨਾਲੋਂ 28.6 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਡੈਮਾਂ ਵਿੱਚ ਪਾਣੀ ਦਾ ਪੱਧਰ ਵੀ ਅਜੇ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।

ਦੂਜੇ ਪਾਸੇ, ਹੁੰਮਸ ਅਤੇ ਗਰਮੀ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਵਾਧਾ ਹੋਇਆ ਹੈ। ਸੂਬੇ ਵਿੱਚ ਬਿਜਲੀ ਦੀ ਮੰਗ 13,046 ਮੈਗਾਵਾਟ ਤੱਕ ਪਹੁੰਚ ਗਈ ਹੈ। ਇਸ ਵਿੱਚੋਂ 5,023 ਮੈਗਾਵਾਟ ਬਿਜਲੀ ਪੰਜਾਬ ਅੰਦਰ ਹੀ ਪੈਦਾ ਕੀਤੀ ਜਾ ਰਹੀ ਹੈ, ਜਦਕਿ ਬਾਕੀ ਲੋੜ ਗਰਿੱਡ ਰਾਹੀਂ ਪੂਰੀ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments