HomePunjabਦਿਵਿਆਂਗ ਅਤੇ ਆਂਗਣਵਾੜੀ ਵਰਕਰਾਂ ਦੀ ਭਲਾਈ ਸਰਕਾਰ ਦੀ ਪ੍ਰਾਥਮਿਕਤਾ: ਡਾ. ਬਲਜੀਤ ਕੌਰ

ਦਿਵਿਆਂਗ ਅਤੇ ਆਂਗਣਵਾੜੀ ਵਰਕਰਾਂ ਦੀ ਭਲਾਈ ਸਰਕਾਰ ਦੀ ਪ੍ਰਾਥਮਿਕਤਾ: ਡਾ. ਬਲਜੀਤ ਕੌਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਖ਼ਾਸ ਤੌਰ ‘ਤੇ ਦਿਵਿਆਂਗ ਵਿਅਕਤੀਆਂ ਨਾਲ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿੱਚ ਹੋਈ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਕਹੀ।

ਉਨ੍ਹਾਂ ਦੱਸਿਆ ਕਿ ਸਰਕਾਰ ਇਨ੍ਹਾਂ ਵਰਗਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਵਚਨਬੱਧ ਹੈ। ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਵਰਗ ਰਾਜ ਦੇ ਸਮਾਜਿਕ ਭਲਾਈ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿੱਥੇ ਆਂਗਣਵਾੜੀ ਕਰਮਚਾਰੀ ਮਹਿਲਾਵਾਂ ਅਤੇ ਬੱਚਿਆਂ ਦੀ ਸੇਵਾ ਕਰ ਰਹੇ ਹਨ, ਉੱਥੇ ਦਿਵਿਆਂਗ ਵਿਅਕਤੀਆਂ ਦਾ ਸਸ਼ਕਤੀਕਰਨ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਵਿਭਾਗ ਅਤੇ ਯੂਨੀਅਨਾਂ ਵਿਚਕਾਰ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੰਤਰੀ ਨੇ ਕਿਹਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ, ਜਦਕਿ ਬਾਕੀ ਮਸਲਿਆਂ ਨੂੰ ਸਰਕਾਰ ਪੱਧਰ ‘ਤੇ ਉਠਾ ਕੇ ਜਲਦ ਹੱਲ ਲਈ ਯਤਨ ਕੀਤੇ ਜਾਣਗੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਲੋਕ-ਕੇਂਦਰਿਤ ਪਹੁੰਚ ਨਾਲ ਕਲਿਆਣਕਾਰੀ ਵਰਗਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰੇਗੀ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI