Google search engine
HomeNationalਗਵਰਨਰ ਦੇ ਹੁਕਮਾਂ ‘ਤੇ ਪੱਛਮੀ ਬੰਗਾਲ ਵਿਧਾਨ ਸਭਾ ਭੰਗ; ਮਮਤਾ ਬੈਨਰਜੀ...

ਗਵਰਨਰ ਦੇ ਹੁਕਮਾਂ ‘ਤੇ ਪੱਛਮੀ ਬੰਗਾਲ ਵਿਧਾਨ ਸਭਾ ਭੰਗ; ਮਮਤਾ ਬੈਨਰਜੀ ਨੇ ਅਜੇ ਤੱਕ ਅਸਤੀਫਾ ਨਹੀਂ ਦਿੱਤਾ।

08.05.2026

ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਉਸ ਵੇਲੇ ਵੱਡਾ ਸੰਵਿਧਾਨਕ ਸੰਕਟ ਪੈਦਾ ਹੋ ਗਿਆ ਜਦੋਂ ਰਾਜਪਾਲ ਆਰ.ਐਨ. ਰਵੀ ਨੇ ਆਪਣੀਆਂ ਵਿਸ਼ੇਸ਼ ਸ਼ਕਤੀਆਂ ਦਾ ਇਸਤੇਮਾਲ ਕਰਦੇ ਹੋਏ ਮੰਤਰੀ ਮੰਡਲ ਨੂੰ ਬਰਖਾਸਤ ਕਰ ਦਿੱਤਾ।

ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਅਸਤੀਫ਼ਾ ਦੇਣ ਤੋਂ ਇਨਕਾਰ ਕਰਨ ਦੇ ਦਰਮਿਆਨ, ਰਾਜਪਾਲ ਨੇ ਆਪਣੇ ਸੰਵਿਧਾਨਕ ਵੀਟੋ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਇਤਿਹਾਸਕ ਫੈਸਲਾ ਭਾਰਤੀ ਸੰਵਿਧਾਨ ਦੀ ਧਾਰਾ 174(2)(ਬੀ) ਦੇ ਤਹਿਤ ਲਿਆ ਗਿਆ ਹੈ।

ਇਹ ਧਾਰਾ ਰਾਜਪਾਲ ਨੂੰ ਰਾਜ ਵਿਧਾਨ ਸਭਾ ਭੰਗ ਕਰਨ ਦਾ ਅਧਿਕਾਰ ਦਿੰਦੀ ਹੈ। ਆਮ ਤੌਰ ‘ਤੇ ਰਾਜਪਾਲ ਮੁੱਖ ਮੰਤਰੀ ਦੀ ਸਲਾਹ ‘ਤੇ ਅਜਿਹਾ ਕਰਦੇ ਹਨ, ਪਰ ਮੌਜੂਦਾ ਹਾਲਾਤਾਂ ਵਿੱਚ, ਜਦੋਂ ਸਰਕਾਰ ਅਤੇ ਰਾਜ ਭਵਨ ਵਿਚਕਾਰ ਟਕਰਾਅ ਆਪਣੇ ਚਰਮ ‘ਤੇ ਪਹੁੰਚ ਗਿਆ ਸੀ, ਰਾਜਪਾਲ ਨੇ ਇਸ ਵੀਟੋ ਸਮਾਨ ਸ਼ਕਤੀ ਦਾ ਇਸਤੇਮਾਲ ਕਰਦੇ ਹੋਏ ਮਮਤਾ ਸਰਕਾਰ ਦਾ ਵਜੂਦ ਖਤਮ ਕਰ ਦਿੱਤਾ।

ਮੁੱਖ ਸਕੱਤਰ ਦੁਸ਼ਯੰਤ ਨਾਰੀਆਲਾ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫੈਸਲਾ ਰਾਜ ਭਵਨ ਦੇ ਸਿੱਧੇ ਆਦੇਸ਼ਾਂ ‘ਤੇ ਲਿਆ ਗਿਆ ਹੈ, ਜੋ ਸੂਬੇ ਵਿੱਚ ਡੂੰਘੇ ਰਾਜਨੀਤਿਕ ਅਤੇ ਪ੍ਰਸ਼ਾਸਕੀ ਸੰਕਟ ਦਾ ਸੰਕੇਤ ਦਿੰਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI