Home Punjab ਗੁਰਦਾਸਪੁਰ ਦੀਆਂ ਮੰਡੀਆਂ ‘ਚ ਕਣਕ ਖਰੀਦ ਤੇਜ਼, 95% ਭੁਗਤਾਨ ਜਾਰੀ

ਗੁਰਦਾਸਪੁਰ ਦੀਆਂ ਮੰਡੀਆਂ ‘ਚ ਕਣਕ ਖਰੀਦ ਤੇਜ਼, 95% ਭੁਗਤਾਨ ਜਾਰੀ

0
32

ਗੁਰਦਾਸਪੁਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਜਾਰੀ ਹੈ। ਬੀਤੀ ਸ਼ਾਮ ਤੱਕ 3,76,028 ਮੀਟਰਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ, ਜਿਸ ਵਿੱਚੋਂ 3,68,171 ਮੀਟਰਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਨਾਲ ਹੀ ਫਸਲ ਦੀ ਚੁਕਾਈ ਦਾ ਕੰਮ ਵੀ ਲਗਾਤਾਰ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਆਦਿੱਤਯ ਉੱਪਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਅਤੇ ਅਦਾਇਗੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਕਿਸਾਨਾਂ ਨੂੰ ਭੁਗਤਾਨ ਕੀਤਾ ਜਾ ਰਿਹਾ ਹੈ।

ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 833 ਕਰੋੜ 18 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਲਗਭਗ 95 ਫੀਸਦ ਬਣਦੀ ਹੈ।

ਖਰੀਦ ਕਰਨ ਵਾਲੀਆਂ ਏਜੰਸੀਆਂ ਵਿੱਚ:

  • ਪਨਗ੍ਰੇਨ ਵੱਲੋਂ 1,04,994 ਮੀਟਰਕ ਟਨ
  • ਮਾਰਕਫੈੱਡ ਵੱਲੋਂ 99,852 ਮੀਟਰਕ ਟਨ
  • ਪਨਸਪ ਵੱਲੋਂ 87,910 ਮੀਟਰਕ ਟਨ
  • ਪੰਜਾਬ ਸਟੇਟ ਵੈਰਹਾਊਸਿੰਗ ਕਾਰਪੋਰੇਸ਼ਨ ਵੱਲੋਂ 63,901 ਮੀਟਰਕ ਟਨ
  • ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 11,514 ਮੀਟਰਕ ਟਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਤੇਜ਼ ਰਹੇ।

LEAVE A REPLY

Please enter your comment!
Please enter your name here