ਜਨੀਵਾ, 7 ਅਪ੍ਰੈਲ 2026: World Health Organization ਨੇ ਚੇਤਾਵਨੀ ਦਿੱਤੀ ਹੈ ਕਿ ਕਲਾਈਮੇਟ ਚੇਂਜ ਦੇ ਕਾਰਨ ਦੁਨੀਆ ਭਰ ਵਿੱਚ ਬਿਮਾਰੀਆਂ ਦਾ ਖਤਰਾ ਤੇਜ਼ੀ ਨਾਲ ਵੱਧ ਰਿਹਾ ਹੈ। World Health Day ਦੇ ਮੌਕੇ ‘ਤੇ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਾਪਮਾਨ ਵਿੱਚ ਵਾਧਾ, ਬੇਮੌਸਮੀ ਬਾਰਿਸ਼ ਅਤੇ ਪ੍ਰਦੂਸ਼ਣ ਸਿਹਤ ਲਈ ਵੱਡੀ ਚੁਣੌਤੀ ਬਣ ਰਹੇ ਹਨ।
ਮਾਹਿਰਾਂ ਮੁਤਾਬਕ ਮਲੇਰੀਆ, ਡੇਂਗੂ ਅਤੇ ਹੋਰ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਨਵੇਂ ਖੇਤਰਾਂ ਵਿੱਚ ਵੀ ਫੈਲ ਰਹੀਆਂ ਹਨ। ਇਸਦੇ ਨਾਲ ਹੀ ਹਵਾ ਪ੍ਰਦੂਸ਼ਣ ਕਾਰਨ ਦਿਲ ਅਤੇ ਫੇਫੜਿਆਂ ਨਾਲ ਸੰਬੰਧਿਤ ਬਿਮਾਰੀਆਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ।
WHO ਨੇ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਅਤੇ ਵਾਤਾਵਰਣ ਨੀਤੀਆਂ ਨੂੰ ਇਕੱਠੇ ਜੋੜ ਕੇ ਤਿਆਰ ਕਰਨ ਅਤੇ ਐਮਰਜੈਂਸੀ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਬਣਾਉਣ। ਨਾਲ ਹੀ, ਲੋਕਾਂ ਨੂੰ ਵੀ ਸਾਵਧਾਨ ਰਹਿਣ ਅਤੇ ਸਿਹਤ ਸੰਬੰਧੀ ਸੁਰੱਖਿਆ ਉਪਾਇਆ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ।
ਸੰਸਥਾ ਨੇ ਜ਼ੋਰ ਦਿੱਤਾ ਕਿ ਜੇਕਰ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਸਿਹਤ ਸੰਕਟ ਹੋਰ ਗੰਭੀਰ ਹੋ ਸਕਦਾ ਹੈ।








