HomePunjabMalerkotla‘ਨਸ਼ਾ ਕਰੇ ਬਰਬਾਦ, ਜ਼ਿੰਦਗੀ ਨਾਲ ਕਰ ਪਿਆਰ’ ਦੇ ਨਾਅਰੇ ਨਾਲ ਵਿਦਿਆਰਥੀਆਂ ਨੇ...

‘ਨਸ਼ਾ ਕਰੇ ਬਰਬਾਦ, ਜ਼ਿੰਦਗੀ ਨਾਲ ਕਰ ਪਿਆਰ’ ਦੇ ਨਾਅਰੇ ਨਾਲ ਵਿਦਿਆਰਥੀਆਂ ਨੇ ਘਰ-ਘਰ ਪਹੁੰਚਾਇਆ ਨਸ਼ਾ ਮੁਕਤੀ ਦਾ ਸੁਨੇਹਾ

ਐਸ.ਐਸ.ਪੀ. ਦੇ ਨਸ਼ਾ ਮੁਕਤ ਮਾਲੇਰਕੋਟਲਾ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਪੁਲਿਸ ਅਤੇ ਵਿਦਿਆਰਥੀਆਂ ਦੀ ਸਾਂਝੀ ਪਹਿਲਕਦਮੀ

ਮਾਲੇਰਕੋਟਲਾ: ਨਸ਼ਿਆਂ ਵਿਰੁੱਧ ਜਾਗਰੂਕਤਾ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਐਸ.ਪੀ. (ਐਚ) ਸੁਮੀਤ ਸੂਦ ਅਤੇ ਥਾਣਾ ਸਿਟੀ-2 ਦੇ ਐਸ.ਐਚ.ਓ. ਬਲਜੀਤ ਸਿੰਘ ਦੀ ਅਗਵਾਈ ਹੇਠ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ, ਲੋਹਾ ਬਾਜ਼ਾਰ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਨਸ਼ਿਆਂ ਦੇ ਪ੍ਰਭਾਵ ਪੱਖੋਂ ਸੰਵੇਦਨਸ਼ੀਲ ਵਜੋਂ ਪਛਾਣੇ ਗਏ ਖੇਤਰ ਵਿੱਚ ਪਹੁੰਚੀ, ਜਿੱਥੇ ਘਰ-ਘਰ ਨਸ਼ਾ ਮੁਕਤੀ ਦਾ ਸੁਨੇਹਾ ਦਿੱਤਾ ਗਿਆ।

                ਇਸ ਮੌਕੇ ਡੀ.ਐਸ.ਪੀ. ਸੁਮੀਤ ਸੂਦ ਨੇ ਕਿਹਾ ਕਿ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਇਸ ਸਮਾਜਿਕ ਚੁਣੌਤੀ ਦਾ ਟਿਕਾਊ ਹੱਲ ਸੰਭਵ ਹੈ।

                     ਰੈਲੀ ਦੌਰਾਨ ਵਿਦਿਆਰਥੀਆਂ ਨੇ ‘ਨਸ਼ਾ ਕਰੇ ਬਰਬਾਦ, ਜ਼ਿੰਦਗੀ ਨਾਲ ਕਰ ਪਿਆਰ’ ਸਮੇਤ ਨਸ਼ਾ ਵਿਰੋਧੀ ਨਾਅਰਿਆਂ ਰਾਹੀਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਐਸ.ਐਚ.ਓ. ਬਲਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਫ਼ਰਤ ਜਾਂ ਸਮਾਜਿਕ ਤਿਰਸਕਾਰ ਦੀ ਬਜਾਏ ਹਮਦਰਦੀ, ਇਲਾਜ ਅਤੇ ਮੁੜ ਵਸੇਬੇ ਲਈ ਸਹਿਯੋਗ ਦੀ ਲੋੜ ਹੈ।

                 ਡੀ.ਐਸ.ਪੀ. ਸੁਮੀਤ ਸੂਦ ਵਲੋਂ ਸਕੂਲੀ ਵਿਦਿਆਰਥੀਆਂ ਰਾਹੀਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਅਜਿਹੀ ਭਾਗੀਦਾਰੀ ਨਸ਼ਾ ਮੁਕਤ ਮਾਲੇਰਕੋਟਲਾ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments