HomePunjabMalerkotlaਵਿਸ਼ਵ ਸਾਈਕਲ ਦਿਵਸ ਮੌਕੇ ਮਾਲੇਰਕੋਟਲਾ ਵਿੱਚ ਸਾਈਕਲ ਰੈਲੀ ਦਾ ਆਯੋਜਨ, ਖਿਡਾਰੀਆਂ ਨੇ...

ਵਿਸ਼ਵ ਸਾਈਕਲ ਦਿਵਸ ਮੌਕੇ ਮਾਲੇਰਕੋਟਲਾ ਵਿੱਚ ਸਾਈਕਲ ਰੈਲੀ ਦਾ ਆਯੋਜਨ, ਖਿਡਾਰੀਆਂ ਨੇ ਉਤਸ਼ਾਹ

ਮਾਲੇਰਕੋਟਲਾ 08 ਜੂਨ:

ਖੇਡਾਂ ਅਪਣਾਓ, ਤੰਦਰੁਸਤ ਰਹੋ ਤੇ ਨਸ਼ਿਆਂ ਤੋਂ ਦੂਰ ਰਹੋ ਦਾ ਦਿੱਤਾ ਸੰਦੇਸ਼

ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਸ਼ਵ ਸਾਈਕਲ ਦਿਵਸ ਦੇ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰ ‘ਤੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਵਿੱਚ ਖੇਡ ਵਿਭਾਗ ਦੇ ਕੋਚਿੰਗ ਸੈਂਟਰਾਂ ਵਿੱਚ ਸਿਖਲਾਈ ਪ੍ਰਾਪਤ ਕਰ ਰਹੇ ਖਿਡਾਰੀਆਂ ਅਤੇ ਕੋਚਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਸਾਈਕਲ ਰੈਲੀ ਦੀ ਸ਼ੁਰੂਆਤ ਡਾ. ਜ਼ਾਕਿਰ ਹੁਸੈਨ ਸਟੇਡੀਅਮ ਤੋਂ ਕੀਤੀ ਗਈ। ਰੈਲੀ ਸ਼ਹਿਰ ਦੇ ਮੁੱਖ ਮਾਰਗਾਂ, ਬੱਸ ਸਟੈਂਡ ਅਤੇ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਮੁੜ ਸਟੇਡੀਅਮ ਵਿਖੇ ਸਮਾਪਤ ਹੋਈ। ਇਸ ਤੋਂ ਇਲਾਵਾ ਖੇਡ ਵਿਭਾਗ ਵੱਲੋਂ ਪਿੰਡਾਂ ਵਿੱਚ ਚਲਾਏ ਜਾ ਰਹੇ ਕੋਚਿੰਗ ਸੈਂਟਰਾਂ ਵਿੱਚ ਵੀ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਮੌਕੇ ਖਿਡਾਰੀਆਂ ਅਤੇ ਆਮ ਲੋਕਾਂ ਨੂੰ ਖੇਡਾਂ ਨਾਲ ਜੁੜਨ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਕਿਹਾ ਕਿ ਸਾਈਕਲਿੰਗ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਕਾਰੀ ਹੈ, ਸਗੋਂ ਇਹ ਵਾਤਾਵਰਣ ਸੁਰੱਖਿਆ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਵੈ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਨਾਲ ਜੋੜਦੀਆਂ ਹਨ। ਇਸ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ।ਰੈਲੀ ਦੌਰਾਨ ਭਾਗ ਲੈਣ ਵਾਲੇ ਖਿਡਾਰੀਆਂ ਨੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਖੇਡਾਂ ਨੂੰ ਅਪਣਾਉਣ ਦਾ ਸੰਦੇਸ਼ ਵੀ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments