Friday, June 5, 2026
Google search engine
HomePatiala Updatesਵਿਸ਼ਵ ਵਾਤਾਵਰਣ ਦਿਵਸ 2026 ਦੀ ਪੂਰਵ ਸੰਧਿਆ ’ਤੇ ਪੀਪੀਸੀਬੀ ਦੇ ਅਧਿਕਾਰੀਆਂ ਨੇ...

ਵਿਸ਼ਵ ਵਾਤਾਵਰਣ ਦਿਵਸ 2026 ਦੀ ਪੂਰਵ ਸੰਧਿਆ ’ਤੇ ਪੀਪੀਸੀਬੀ ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਦਾ ਕੀਤਾ ਦੌਰਾ

ਪਟਿਆਲਾ, 4 ਜੂਨ:

ਵਿਸ਼ਵ ਵਾਤਾਵਰਣ ਦਿਵਸ 2026 ਦੀ ਪੂਰਵ ਸੰਧਿਆ ’ਤੇ, ਜਿਸ ਦਾ ਵਿਸ਼ਾ “ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ” ਹੈ, ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ), ਪਟਿਆਲਾ ਵੱਲੋਂ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਵਿਹਾਰ ਨੂੰ ਉਤਸ਼ਾਹਿਤ ਕਰਨ ਅਤੇ ਪਲਾਸਟਿਕ ਦੇ ਲਿਫ਼ਾਫਿਆਂ ਦੇ ਟਿਕਾਊ ਵਿਕਲਪਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੇ ਤਹਿਤ, ਪੀਪੀਸੀਬੀ ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਦਾ ਦੌਰਾ ਕੀਤਾ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੁਲਾਕਾਤ ਕਰਕੇ ਕਰਾਹ ਪ੍ਰਸ਼ਾਦ ਦੀ ਵੰਡ ਅਤੇ ਲਿਜਾਣ ਲਈ ਪਲਾਸਟਿਕ ਦੇ ਲਿਫ਼ਾਫਿਆਂ ਦੀ ਥਾਂ ਕੰਪੋਸਟੇਬਲ ਲਿਫ਼ਾਫਿਆਂ ਦੀ ਵਰਤੋਂ ਨੂੰ ਪ੍ਰੋਤਸਾਹਿਤ ਕੀਤਾ।

ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਜੀ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਗੁਰਦੁਆਰੇ ਤੋਂ ਕਰਾਹ ਪ੍ਰਸ਼ਾਦ ਲਿਜਾਣ ਲਈ ਸਿਰਫ਼ ਜੈਵ-ਵਿਘਟਨਯੋਗ (ਬਾਇਓਡੀਗ੍ਰੇਡੇਬਲ) ਲਿਫ਼ਾਫਿਆਂ ਦਾ ਹੀ ਦਾਨ ਅਤੇ ਉਪਯੋਗ ਕਰਨ।

ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਸ. ਭਾਗ ਸਿੰਘ ਜੀ ਨੇ ਵੀ ਹੈੱਡ ਗ੍ਰੰਥੀ ਜੀ ਦੀ ਇਸ ਅਪੀਲ ਦਾ ਸਮਰਥਨ ਕੀਤਾ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅਨੁਸਾਰ ਵਾਤਾਵਰਣ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕਰਨ। ਉਨ੍ਹਾਂ ਨੇ ਕਿਹਾ ਕਿ ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ (ਸਿੰਗਲ-ਯੂਜ਼ ਪਲਾਸਟਿਕ) ਤੋਂ ਪਰਹੇਜ਼ ਕਰਕੇ ਅਤੇ ਟਿਕਾਊ ਵਿਕਲਪ ਅਪਣਾ ਕੇ ਵਾਤਾਵਰਣ ਸੰਭਾਲ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ, ਜਿਵੇਂ ਕਿ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਕੀਤਾ ਜਾ ਰਿਹਾ ਹੈ।

ਇਸ ਉਪਰੰਤ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਗਿਆਨੀ ਪ੍ਰਣਾਮ ਸਿੰਘ ਜੀ, ਸ. ਭਾਗ ਸਿੰਘ ਜੀ ਅਤੇ ਪੀਪੀਸੀਬੀ ਦੇ ਅਧਿਕਾਰੀਆਂ ਵੱਲੋਂ ਗੁਰਦੁਆਰੇ ਵਿੱਚ ਆਈ ਸੰਗਤ ਨੂੰ ਕੰਪੋਸਟੇਬਲ ਲਿਫ਼ਾਫੇ ਵੰਡੇ ਗਏ।

ਇਸ ਮੌਕੇ ਗੁਰਕਰਨ ਸਿੰਘ, ਵਾਤਾਵਰਣ ਇੰਜੀਨੀਅਰ, ਪੀਪੀਸੀਬੀ; ਨਵਤੇਸ਼ ਸਿੰਗਲਾ, ਵਾਤਾਵਰਣ ਇੰਜੀਨੀਅਰ, ਪੀਪੀਸੀਬੀ; ਦਵਿੰਦਰ ਸਿੰਘ, ਜੇ.ਈ.; ਅਤੇ ਡਾ. ਗੁਰਸ਼ਗਨ ਕੰਧੋਲਾ, ਸੀਨੀਅਰ ਫੈਲੋ, ਪੀਪੀਸੀਬੀ ਹਾਜ਼ਰ ਸਨ

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI